ਅਦਾਕਾਰ ਰਾਣਾ ਰਣਬੀਰ ਜਲਦ ਲੈ ਕੇ ਆ ਰਹੇ ਨੇ ਨਵੀਂ ਫ਼ਿਲਮ, ਫਸਟ ਲੁੱਕ ਕੀਤਾ ਸਾਂਝਾ

ਅਦਾਕਾਰ ਰਾਣਾ ਰਣਬੀਰ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਇਹ ਫ਼ਿਲਮ ‘ਆਪਣੇ ਘਰ ਬੇਗਾਨੇ’ ਟਾਈਟਲ ਹੇਠ ਆ ਰਹੀ ਹੈ ਅਤੇ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।

By  Shaminder September 8th 2023 02:34 PM

ਅਦਾਕਾਰ ਰਾਣਾ ਰਣਬੀਰ (Rana Ranbir) ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ  । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਇਹ ਫ਼ਿਲਮ ‘ਆਪਣੇ ਘਰ ਬੇਗਾਨੇ’ ਟਾਈਟਲ ਹੇਠ ਆ ਰਹੀ ਹੈ ਅਤੇ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।


ਇਸ ਫ਼ਿਲਮ ਨੂੰ ਲੈ ਕੇ ਅਦਾਕਾਰ ਦੇ ਫੈਨਸ ਵੀ ਕਾਫੀ ਐਕਸਾਈਟਿਡ ਹਨ ਅਤੇ ਬੇਸਬਰੀ ਦੇ ਨਾਲ ਫ਼ਿਲਮ ਦੀ ਉਡੀਕ ਕਰ ਰਹੇ ਹਨ । ਬਲਰਾਜ ਸਿਆਲ ਦੀ ਇਸ ਫ਼ਿਲਮ ਦੇ ਬਾਰੇ ਰਾਣਾ ਰਣਬੀਰ ਨੇ ਹਾਲਾਂਕਿ ਕੋਈ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਰਾਣਾ ਰਣਬੀਰ ਨੇ ਰੌਸ਼ਨ ਪ੍ਰਿੰਸ ਅਤੇ ਕੁਲਰਾਜ ਰੰਧਾਵਾ ਨੂੰ ਟੈਗ ਕੀਤਾ ਹੈ । ਜਿਸ ਤੋਂ ਲੱਗਦਾ ਹੈ ਕਿ ਇਸ ਫ਼ਿਲਮ ‘ਚ ਇਹ ਕਲਾਕਾਰ ਨਜ਼ਰ ਆਉਣਗੇ । 

ਰਾਣਾ ਰਣਬੀਰ ਨੇ ਕਈ ਹਿੱਟ ਫ਼ਿਲਮਾਂ ‘ਚ ਕੀਤਾ ਕੰਮ

ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਆਸੀਸ’, ‘ਅਰਦਾਸ ਕਰਾਂ’ ਵਰਗੀਆਂ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਨਾਲ ਵਧੀਆ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋੋਵਿੰਗ ਹੈ ।ਉਹ ਆਪਣੇ ਫੈਨਸ ਦੇ ਨਾਲ ਆਪਣੇ ਪ੍ਰੋਜੈਕਟਸ ਦੇ ਬਾਰੇ ਅਕਸਰ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।   

View this post on Instagram

A post shared by Rana Ranbir ਰਾਣਾ ਰਣਬੀਰ (@officialranaranbir)


 







ਹੋਰ ਪੜ੍ਹੋ  

Related Post