ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ
ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਸਿੱਖ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ (bhai ranjit singh ji dhadrianwale)ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਸਿੱਖ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਉਹ ਮੋਹਾਲੀ ਦੇ ਹਸਪਤਾਲ ‘ਚ ਇਲਾਜ ਅਧੀਨ ਸਨ । ਜਿੱਥੇ ਉਨ੍ਹਾਂ ਨੇ ਬੀਤੇ ਦਿਨ ਆਖਰੀ ਸਾਹ ਲਏ ।
ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਸ਼ੇਅਰ ਕੀਤਾ ਮਜ਼ੇਦਾਰ ਵੀਡੀਓ, ਕਿਹਾ ‘ਬੰਦੇ ਕਦੇ ਵੀ ਇੱਕ ਜਨਾਨੀ ਦੇ…’
ਭਾਈ ਰਣਜੀਤ ਸਿੰਘ ਜੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਤਾ ਜੀ ਇੱਕ ਵਾਰ ਠੀਕ ਹੋ ਕੇ ਘਰ ਪਰਤ ਆਏ ਸਨ, ਪਰ ਮੁੜ ਤੋਂ ਉਨ੍ਹਾਂ ਦੇ ਸਰੀਰ ‘ਚ ਇਨਫੈਕਸ਼ਨ ਫੈਲ ਗਿਆ ਸੀ । ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ।
ਮਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਅਮਰੀਕਾ ਤੋਂ ਪਰਤੇ
ਰਣਜੀਤ ਸਿੰਘ ਢੱਡਰੀਆਂ ਵਾਲੇ ਅਮਰੀਕਾ ‘ਚ ਸਨ। ਜਿੱਥੇ ਉਨ੍ਹਾਂ ਨੂੰ ਆਪਣੇ ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਭਾਰਤ ਆ ਗਏ । ਅੱਜ ਉਨ੍ਹਾਂ ਦੀ ਮਾਤਾ ਜੀ ਦਾ ਅੰਤਿਮ ਸਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਨਜ਼ਦੀਕ ਸਥਿਤ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ । ਦੁੱਖ ਦੀ ਇਸ ਘੜੀ ‘ਚ ਜਿੱਥੇ ਸਿੱਖ ਜਗਤ ਦੀਆਂ ਸ਼ਖਸੀਅਤਾਂ ਨੇ ਉਨ੍ਹਾਂ ਦੀ ਮਾਤਾ ਜੀ ਦੇ ਦਿਹਾਂਤ ‘ਤੇ ਸੋਗ ਪ੍ਰਗਟਾਇਆ ਹੈ ।ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ ।