ਰੂਪੀ ਗਿੱਲ ਸਟਾਰਰ ਫਿਲਮ 'ਬੀਬੀ ਰਜਨੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ

ਮਸ਼ਹੂਰ ਪੰਜਾਬੀ ਅਦਾਕਾਰਾ ਰੂਪੀ ਗਿੱਲ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਵਾਰ ਫਿਰ ਇੱਕ ਨਵੀਂ ਫਿਲਮ ਵਿੱਚ ਆਪਣੀ ਅਦਾਕਾਰੀ ਦਾ ਹੁਨਰ ਦਿਖਾਉਂਦੀ ਨਜ਼ਰ ਆਵੇਗੀ। ਹਾਲ ਹੀ 'ਚ ਰੂਪੀ ਗਿੱਲ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ 'ਬੀਬੀ ਰਜਨੀ' ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

By  Pushp Raj June 29th 2024 06:45 PM

Film 'BiBi Rajni' Release date: ਮਸ਼ਹੂਰ ਪੰਜਾਬੀ ਅਦਾਕਾਰਾ ਰੂਪੀ ਗਿੱਲ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਵਾਰ ਫਿਰ ਇੱਕ ਨਵੀਂ ਫਿਲਮ ਵਿੱਚ ਆਪਣੀ ਅਦਾਕਾਰੀ ਦਾ ਹੁਨਰ ਦਿਖਾਉਂਦੀ ਨਜ਼ਰ ਆਵੇਗੀ। ਹਾਲ ਹੀ 'ਚ ਰੂਪੀ ਗਿੱਲ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ 'ਬੀਬੀ ਰਜਨੀ' ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਹਮੇਸ਼ਾ ਨਵੇਂ ਪ੍ਰੋਜੈਕਟਾਂ ਨਾਲ ਅਪਡੇਟ ਕਰਨ ਵਾਲੀ ਅਦਾਕਾਰਾ ਰੂਪੀ ਗਿੱਲ ਨੇ ਹੁਣ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਪੋਸਟ ਸ਼ੇਅਰ ਕਰਦੇ ਹੋਏ ਰੂਪੀ ਗਿੱਲਨੇ ਕੈਪਸ਼ਨ ਵਿੱਚ ਲਿਖਿਆ "ਕਾਗਹੁ ਹੰਸੁ ਕਰੇ 🦢🤲🙏🏻"।  

View this post on Instagram

A post shared by Roopi Gill (@roopigill_)


ਹਾਲ ਹੀ ਵਿੱਚ ਰੂਪੀ ਗਿੱਲ ਦੀ ਨਵੀਂ ਆ ਰਹੀ ਫਿਲਮ 'ਬੀਬੀ ਰਜਨੀ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਅਦਾਕਾਰਾ ਨੇ ਪੋਸਟ ਰਾਹੀਂ ਫਿਲਮ ਦੀ ਰਿਲੀਜ਼ ਡੇਟ ਬਾਰੇ ਫੈਨਜ਼ ਨੂੰ ਅਪਡੇਟ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਮੈਨੂੰ ਬੀਬੀ ਰਜਨੀ ਦੀ ਕਹਾਣੀ ਨੇ ਬਚਪਨ ਤੋਂ ਹੀ ਰੱਬ ‘ਚ ਵਿਸ਼ਵਾਸ ਰੱਖਣ ਦੀ ਸਿੱਖਿਆ ਦਿੱਤੀ 🙏🏻ਰੱਬ ਦੀ ਹਰ ਮਾਤ ਵਿੱਚ ਕਰਾਮਾਤ ਹੈ 😇 ਦੁੱਖ ਭੰਜਨ ਤੇਰਾ ਨਾਮ 🙏🏻। ਇਹ ਫਿਲਮ 30 ਅਗਸਤ 2024 ਨੂੰ ਸਿਨੇਮਾਘਰਾਂ ਦੇ ਵਿੱਚ ਰਿਲੀਜ਼ ਹੋਵੇਗੀ। 

ਰੂਪੀ ਗਿੱਲ ਵੱਲੋਂ ਸ਼ੇਅਰ ਕੀਤੇ ਗਏ ਪੋਸਟਰ ਨੂੰ ਦੇਖ ਤੇ ਇਹ ਪਤਾ ਲਗਦਾ ਹੈ ਕਿ ਇਹ ਕਾਹਣੀ ਸਿੱਖ ਇਤਿਹਾਸ ਵਿੱਚ ਦਰਜ ਬੀਬੀ ਰਜਨੀ ਦੀ ਕਹਾਣੀ ਹੈ, ਜਿਸ ਵਿੱਚ ਬੀਬੀ ਰਜਨੀ ਦਾ ਘਰਵਾਲਾ, ਜਿਸ ਨੂੰ ਕੋਹੜ ਦੀ ਬਿਮਾਰੀ ਸੀ, ਉਹ ਇੱਕ ਪਵਿੱਤਰ ਸਰੋਵਰ ਵਿੱਚ ਜਾ ਕਿ ਬਿਲਕੁਲ ਚੰਗਾ ਹੋ ਜਾਂਦਾ ਹੈ। ਬਾਅਦ ਵਿੱਚ ਜਾ ਕੇ ਉਹ ਪਵਿੱਤਰ ਸਰੋਵਰ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦਾ ਰੂਪ ਲੈਂਦਾ ਹੈ। ਇਹ ਕਹਾਣੀ ਬੀਬੀ ਰਜਨੀ ਜੀ ਦੇ ਸ੍ਰੀ ਗੁਰੂ ਰਾਮਦਾਸ ਜੀ ਪ੍ਰਤੀ ਪੂਰੇ ਸਮਰਪਣ ਨੂੰ ਦਰਸਾਊਂਦੀ ਹੈ। ਇਤਿਹਾਸਕਾਰ ਇਹ ਵੀ ਦਸਦੇ ਹਨ ਕਿ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਨਿਰਮਾਣ ਵਿੱਚ ਬੀਬੀ ਰਜਨੀ ਜੀ ਦਾ ਅਹਿਮ ਰੋਲ ਸੀ। 

View this post on Instagram

A post shared by Bibi Rajni (@bibirajnii)



ਹੋਰ ਪੜ੍ਹੋ : Happy Birthday Upasna Singh : ਜਾਣੋਂ ਉਪਾਸਨਾ ਸਿੰਘ ਦੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ, 7 ਸਾਲ ਦੀ ਉਮਰ 'ਚ ਦੂਰਦਰਸ਼ਨ ਤੋਂ ਸ਼ੁਰੂ ਕੀਤਾ ਅਦਾਕਾਰੀ ਦਾ ਸਫਰ

ਤੁਹਾਨੂੰ ਦਸ ਦੇਈਏ ਕਿ ਇਸ ਕਹਾਣੀ ਉੱਤੇ ਪਹਿਲਾਂ ਵੀ ਇੱਕ ਪੰਜਾਬੀ ਫਿਲਮ ਸਾਲ 1974 ਵਿੱਚ ਬਣ ਚੁੱਕੀ ਹੈ, ਜਿਸ ਦਾ ਨਾਂ ਹੈ "ਦੁਖ ਭੰਜਨੁ ਤੇਰਾ ਨਾਮੁ"। ਇਸ ਪੰਜਾਬੀ ਫਿਲਮ ਵਿੱਚ ਉਸ ਵੇਲੇ ਦੇ ਹਿੰਦੀ ਫਿਲਮ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਸੁਨੀਲ ਦੱਤ, ਦਾਰਾ ਸਿੰਘ, ਰਾਜਿੰਦਰ ਕੁਮਾਰ ਤੇ ਧਰਮਿੰਦਰ ਨੇ ਖਾਸ ਭੂਮੀਕਾਵਾਂ ਨਿਭਾਈਆਂ ਸਨ। 


Related Post