ਦੁਖਦ ਖ਼ਬਰ:ਮਸ਼ਹੂਰ ਗੀਤਕਾਰ ਬਾਬੂ ਕੁੰਢਾ ਸਿੰਘ ਧਾਲੀਵਾਲ ਦਾ ਹੋਇਆ ਦਿਹਾਂਤ, ਪੰਜਾਬੀ ਇੰਡਸਟਰੀ 'ਚ ਛਾਈ ਸੋਗ ਲਹਿਰ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗੀਤਕਾਰ ਬਾਬੂ ਕੁੰਢਾ ਸਿੰਘ ਧਾਲੀਵਾਲ ਚੌਂਕੀਮਾਨ ਦਾ ਦਿਹਾਂਤ ਹੋ ਗਿਆ ਹੈ। ਸੈਂਕੜੇ ਪੰਜਾਬੀ ਗੀਤ ਲੋਕਾਂ ਦੀ ਝੋਲੀ ਪਾਉਣ ਵਾਲੇ ਕੁੰਢਾ ਸਿੰਘ ਧਾਲੀਵਾਲ ਦੀ ਕਲਮ ਸਦਾ ਲਈ ਰੁਕ ਗਈ ਹੈ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸੰਗਤੀ ਜਗਤ ਨੂੰ ਵੱਡਾ ਘਾਟਾ ਪਿਆ ਹੈ।

By  Pushp Raj April 1st 2023 06:00 AM -- Updated: April 1st 2023 02:03 AM

Kuddha Singh Dhaliwal death news: ਪੰਜਾਬੀ ਸੰਗੀਤ ਜਗਤ ਤੋਂ ਇੱਕ ਦੁੱਖਦ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰਸਿੱਧ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ ਹੈ। ਕੁੰਢਾ ਸਿੰਘ ਧਾਲੀਵਾਲ ਪੰਜਾਬੀ ਮਨੋਰੰਜਨ ਜਗਤ 'ਚ ਇਕ ਵੱਡਾ ਨਾਂ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਛਾ  ਗਈ ਹੈ।

ਦੱਸ ਦਈਏ ਕਿ ਕੁੰਢਾ ਸਿੰਘ ਧਾਲੀਵਾਲ ਦੀ ਉਮਰ 69 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਲੀਵਰ ਨਾਲ ਸੰਬੰਧਿਤ ਬਿਮਾਰੀ ਤੋਂ ਜੂਝ ਰਹੇ ਸਨ।  ਜਾਣਕਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ 1 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਦੁਪਹਿਰ 12 ਵਜੇ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਜਗਰਾਓਂ ਨੇੜੇ ਪਿੰਡ ਚੌਂਕੀਮਾਨ ਵਿਖੇ ਕੀਤਾ ਜਾਵੇਗਾ। 


ਦੱਸ ਦਈਏ ਕਿ ਕੁੰਢਾ ਧਾਲੀਵਾਲ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਕੁੰਢਾ ਧਾਲੀਵਾਲ ਦਾ ਜਨਮ ਫਰਵਰੀ 1954 'ਚ ਪਿਤਾ ਨਛੱਤਰ ਸਿੰਘ ਦੇ ਘਰ ਹੋਇਆ ਸੀ। ਉਨ੍ਹਾਂ ਆਪਣੀ ਕਲਮ ਨਾਲ ਕਰੀਬ 8 ਹਜ਼ਾਰ ਤੋਂ ਵੱਧ ਗੀਤ ਲਿਖੇ ਸਨ।

ਹੋਰ ਪੜ੍ਹੋ: Raj Kundra: ਸ਼ਿੱਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ਯਜ਼ਰਸ ਨੇ ਕਿਹਾ- 'ਇਨ੍ਹੇ ਸੇਫਟੀ ਮਾਸਕ ਯੂਜ਼ ਕਰਨ ਦੇ ਬਾਵਜੂਦ ਹੋਏ ਪੌਜ਼ੀਟਿਵ'

ਦੱਸਣਯੋਗ ਹੈ ਕਿ ਕੁੰਢਾ ਸਿੰਘ ਧਾਲੀਵਾਲ ਸਾਫ਼-ਸੁਥਰੀ ਗੀਤਕਾਰੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਪੰਜਾਬ ਦੇ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਲਿਖਿਆ ਹੈ। ਮਨਮੋਹਨ ਵਾਰਿਸ, ਕਮਲਹੀਰ ਤੇ ਰਾਜਵੀਰ ਜਵੰਦਾ ਵਰਗੇ ਕਈ ਮਸ਼ਹੂਰ ਪੰਜਾਬੀ ਗਾਇਕ ਕੁੰਢਾ ਸਿੰਘ ਧਾਲੀਵਾਲ ਦੇ ਲਿਖੇ ਗੀਤਾਂ ਨੂੰ ਆਵਾਜ਼ ਦੇ ਚੁੱਕੇ ਹਨ। ਉਨ੍ਹਾਂ ਦੇ ਇਸ ਬੇਵਕਤੀ ਵਿਛੋੜੇ ਨਾਲ ਹਰ ਕਿਸੇ ਨੂੰ ਵੱਡਾ ਸਦਮਾ ਪਹੁੰਚਿਆ ਹੈ।


Related Post