ਪੰਜਾਬੀ ਇੰਡਸਟਰੀ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਗਾਇਕ ਦਲਵੀਰ ਸ਼ੋਂਕੀ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਦਲਵੀਰ ਸ਼ੌਂਕੀ ਦਾ ਇੱਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਗਾਇਕ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਸ ਦੀ ਕਾਰ ਕਰਤਾਰਪੁਰ ਦੇ ਨਜ਼ਦੀਕ ਬੇਕਾਬੂ ਹੋ ਗਈ ਅਤੇ ਇੱਕ ਰੁੱਖ ਦੇ ਨਾਲ ਜਾ ਟਕਰਾਈ ।

By  Shaminder July 8th 2024 10:03 AM

ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਦਲਵੀਰ ਸ਼ੌਂਕੀ (Dalvir shonki) ਦਾ ਇੱਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਗਾਇਕ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਸ ਦੀ ਕਾਰ ਕਰਤਾਰਪੁਰ ਦੇ ਨਜ਼ਦੀਕ ਬੇਕਾਬੂ ਹੋ ਗਈ ਅਤੇ ਇੱਕ ਰੁੱਖ ਦੇ ਨਾਲ ਜਾ ਟਕਰਾਈ । ਇਸ ਤੋਂ ਬਾਅਦ ਗਾਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਖਬਰਾਂ ਮੁਤਾਬਕ ਉਹ ਬੀਤੀ ਸਵੇਰ ਕਰੀਬ ਛੇ ਵਜੇ ਭੁਲੱਥ ਦੇ ਨਜ਼ਦੀਕ ਪ੍ਰੋਗਰਾਮ ਤੋਂ ਬਾਅਦ ਆਪਣੀ ਕਾਰ ‘ਚ ਆਪਣੇ ਪਿੰਡ ਜਾ ਰਹੇ ਸਨ ਕਿ ਰਸਤੇ ‘ਚ ਹੀ ਹਾਦਸੇ ਦਾ ਸ਼ਿਕਾਰ ਹੋ ਗਏ ।


ਹਾਦਸਾ ਏਨਾਂ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ । ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ । ਹਾਦਸੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

ਦਲਵੀਰ ਸ਼ੋਂਕੀ ਦਾ ਵਰਕ ਫ੍ਰੰਟ 

ਦਲਵੀਰ ਸ਼ੋਂਕੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੋਕ ਗਾਇਕ ਦੇ ਤੌਰ ‘ਤੇ ਆਪਣੀ ਪਛਾਣ ਬਣਾਈ ਸੀ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ । ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਗੀਤ ਰਿਲੀਜ਼ ਕੀਤੇ ਸਨ ਅਤੇ ਉਹ ਆਪਣੇ ਗੀਤਾਂ ‘ਚ ਖੇਤੀ ਕਿਰਸਾਨੀ ਦੀ ਗੱਲ ਕਰਦੇ ਹੋਏ ਨਜ਼ਰ ਆਉਂਦੇ ਸਨ । 

View this post on Instagram

A post shared by Dalvir shonki Dalvir shonki (@dalvir_shonki)



Related Post