ਦੁੱਖਦਾਇਕ ਖ਼ਬਰ : ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਜੀ ਦਾ ਦਿਹਾਂਤ

ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਿੱਖ ਜਗਤ ਦੀਆਂ ਉੱਘੀਆਂ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸੰਗਤਾਂ ‘ਚ ਭਾਈ ਸਾਹਿਬ ਦੇ ਦਿਹਾਂਤ ਕਾਰਨ ਸੋਗ ਦੀ ਲਹਿਰ ਹੈ ।

By  Shaminder April 20th 2023 09:44 AM -- Updated: April 20th 2023 10:02 AM

ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ (Bhai Harkrishan ji) ਜੀ ਦਾ ਦਿਹਾਂਤ (Death) ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਿੱਖ ਜਗਤ ਦੀਆਂ ਉੱਘੀਆਂ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸੰਗਤਾਂ ‘ਚ ਭਾਈ ਸਾਹਿਬ ਦੇ ਦਿਹਾਂਤ ਕਾਰਨ ਸੋਗ ਦੀ ਲਹਿਰ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੁੱਖ ਸਾਂਝਾ ਕੀਤਾ ਹੈ। 


ਹੋਰ ਪੜ੍ਹੋ : 



ਭਾਈ ਸਾਹਿਬ ਪਿਛਲੇ ਕਾਫੀ ਸਮੇਂ ਤੋਂ ਸਨ ਬੀਮਾਰ 

ਖਬਰਾਂ ਮੁਤਾਬਕ ਭਾਈ ਹਰਕ੍ਰਿਸ਼ਨ ਸਿੰਘ ਜੀ ਪਿਛਲੇ ਕਾਫੀ ਸਮੇਂ ਤੋਂ ਗੁਰਦਿਆਂ ਦੀ ਬੀਮਾਰੀ ਦੇ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਜਿਸ ਤੋਂ ਬਾਅਦ ਬੀਤੇ ਦਿਨ ਉਹ ਅਕਾਲ ਚਲਾਣਾ ਕਰ ਗਏ । ਸੰਗਤਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਨ ਦੇ ਲਈ ਪਹੁੰਚ ਰਹੀਆਂ ਹਨ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਅਰਦਾਸ ਕਰ ਰਹੀਆਂ ਹਨ ।


ਦੱਸ ਦਈਏ ਕਿ ਬੀਤੇ ਦਿਨ ਭਾਈ ਰਵਿੰਦਰ ਸਿੰਘ ਜੀ ਦਾ ਵੀ ਕਾਰ ਐਕਸੀਡੈਂਟ ਹੋ ਗਿਆ ਸੀ ।ਜਿਸ ਤੋਂ ਬਾਅਦ ਭਾਈ ਸਾਹਿਬ ਨੇ ਇੱਕ ਵੀਡੀਓ ਸਾਂਝਾ ਕਰ ਆਪਣੀ ਸਿਹਤ ਦਾ ਹਾਲ ਦੱਸਿਆ ਸੀ । ਕਿਉਂਕਿ ਉਨ੍ਹਾਂ ਦੀ ਕਾਰ ਦੀ ਹਾਲਤ ਵੇਖ ਕੇ ਸੰਗਤਾਂ ਨੂੰ ਉਨ੍ਹਾਂ ਦੀ ਸਿਹਤ ਦੀ ਚਿੰਤਾ ਹੋ ਰਹੀ ਸੀ । ਜਿਸ ਤੋਂ ਬਾਅਦ  ਇਸ ਦੌਰਾਨ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਕਾਰ ਵੇਖ ਕੇ ਇਸ ਗੱਲ ਦੀ ਚਿੰਤਾ ਹੋ ਰਹੀ ਸੀ ਕਿ ਸ਼ਾਇਦ ਭਾਈ ਸਾਹਿਬ ਨੂੰ ਜ਼ਿਆਦਾ ਸੱਟਾਂ ਲੱਗੀਆਂ ਹੋਣਗੀਆਂ । ਪਰ ਭਾਈ ਸਾਹਿਬ ਠੀਕ ਹਨ ਅਤੇ ਉਨ੍ਹਾਂ ਦੀ ਬਾਂਹ ‘ਚ ਸੱਟੀ ਲੱਗੀ ਹੈ । ਇਸ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ । 



Related Post