ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੀਆਂ ਸੰਗਤਾਂ

By  Pushp Raj January 17th 2024 02:46 PM

Prakash Purab of Shri Guru Gobind Singh Ji: ਅੱਜ ਸਿੱਖਾਂ ਦੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ (Shri Guru Gobind Singh Ji) ਦਾ ਪ੍ਰਕਾਸ਼ ਪੁਰਬ  ਪੂਰੇ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ। ਜਿਸ ਦੀਆਂ ਤਸੀਵਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ।

View this post on Instagram

A post shared by PTC Punjabi (@ptcpunjabi)


ਦੱਸ ਦਈਏ ਕਿ ਸਰਬੰਸਦਾਨ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ (Golden Temple Amritsar) ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ, ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ ਸੁੰਦਰ ਜਲੌਅ ਸਜਾਏ ਗਏ। ਜਿਸ ਦੀਆਂ ਮਨਮੋਹਕ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ। 

Prakash Purab of Shri Guru Gobind Singh Ji

ਠੰਡ 'ਤੇ ਭਾਰੀ ਸ਼ਰਧਾ 

ਇਸ ਖਾਸ ਮੌਕੇ ਉੱਤੇ ਕੜਾਕੇ ਦੀ ਠੱਡ ਦੇ ਬਾਵਜੂਦ ਭਾਰੀ ਗਿਣਤੀ 'ਚ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਦਰਸ਼ਨ ਕਰਨ ਪੁੱਜ ਰਹੀਆਂ ਹਨ। ਸੰਗਤਾਂ ਵੱਲੋਂ ਇਸ ਦਿਨ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ । ਇਸ ਦੇ ਨਾਲ -ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਗਤਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਲੰਗਰ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ।


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵਧਾਈਆਂ
Giani Raghbir Singh congratulates Sangat on the occasion of Prakash Gurpurb (birth anniversary) of Sri Guru Gobind Singh Ji.@J_SriAkalTakht pic.twitter.com/EKz3xcc50F

— Shiromani Gurdwara Parbandhak Committee (@SGPCAmritsar) January 16, 2024



ਹੋਰ ਪੜ੍ਹੋ: Viral News: ਪਰਿਵਾਰ ਕਰ ਰਿਹਾ ਸੀ ਅੰਤਿਮ ਸਸਕਾਰ ਦੀਆਂ ਤਿਆਰੀਆਂ, ਅਚਾਨਕ ਮੁੜ ਜਿਉਂਦਾ ਹੋਇਆ ਮ੍ਰਿਤਕ ਵਿਅਕਤੀ, ਵੇਖੋ ਵੀਡੀਓ 

ਸ਼ਾਮ ਦੇ ਸਮੇਂ ਕੀਤੀ ਜਾਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ 

ਪ੍ਰਕਾਸ਼ ਪੁਰਬ ਦੇ ਇਸ ਖਾਸ ਦਿਹਾੜੇ ਉੱਤੇ ਸ਼ਾਮ ਦੇ ਸਮੇਂ ਵਿਸ਼ੇਸ਼ ਤੌਰ ਉੱਤੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਸ਼ਾਮ ਦੇ ਸਮੇਂ  ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ 'ਚ ਦੀਪਮਾਲਾ ਵੀ ਕੀਤੀ ਜਾਵੇਗੀ ਤੇ ਐਸਜੀਪੀਸੀ ਵੱਲੋਂ ਵਿਸ਼ੇਸ਼ ਤੌਰ 'ਤੇ ਆਤਿਸ਼ਬਾਜੀ ਵੀ ਕੀਤੀ ਜਾਵੀ , ਜਿਸ ਦਾ ਬੇਹੱਦ ਹੀ ਵੱਖਰਾ ਨਜ਼ਾਰਾ ਹੁੰਦਾ ਹੈ ਤੇ ਸੰਗਤ ਇਸ ਦਾ ਆਨੰਦ ਮਾਣਦੀ ਹੈ। 

 

Related Post