ਸਤਿੰਦਰ ਸਰਤਾਜ ਨੇ ਆਪਣੇ ਘਰ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਘਰ ਦਾ ਨਾਂਅ ਰੱਖਿਆ ਫਿਰਦੌਸ
ਸਤਿੰਦਰ ਸਰਤਾਜ ਨੇ ਆਪਣੇ ਘਰ ਦੀ ਝਲਕ ਫੈਨਸ ਦੇ ਨਾਲ ਸਾਂਝੀ ਕੀਤੀ ਹੈ। ਗਾਇਕ ਨੇ ਆਪਣੇ ਖੂਬਸੂਰਤ ਘਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।
ਸਤਿੰਦਰ ਸਰਤਾਜ (Satinder Sartaaj) ਨੇ ਆਪਣੇ ਘਰ ਦੀ ਝਲਕ ਫੈਨਸ ਦੇ ਨਾਲ ਸਾਂਝੀ ਕੀਤੀ ਹੈ। ਗਾਇਕ ਨੇ ਆਪਣੇ ਖੂਬਸੂਰਤ ਘਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ...
‘ਗਰ ਫ਼ਿਰਦੌਸ ਬਰ-ਰੂ-ਏ-ਜ਼ਮੀਂ ਅਸਤ !
ਹਮੀਂ ਅਸਤੋ ਹਮੀਂ ਅਸਤੋ ਹਮੀਂ ਅਸਤ !!
ਹੋਰ ਪੜ੍ਹੋ : ਅਮਰ ਨੂਰੀ ਨੇ ਖੰਨਾ ‘ਚ ਤੀਜ ਮੇਲੇ ‘ਚ ਕੀਤੀ ਸ਼ਿਰਕਤ, ਨੱਚ ਨੱਚ ਪਾਈ ਧਮਾਲ
ਸਤਿੰਦਰ ਸਰਤਾਜ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ ।
ਸਤਿੰਦਰ ਸਰਤਾਜ ਦਾ ਵਰਕ ਫ੍ਰੰਟ
ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸਤਿੰਦਰ ਸਰਤਾਜ ਜਿੱਥੇ ਵਧੀਆ ਗਾਇਕ ਅਤੇ ਸ਼ਾਇਰ ਹਨ । ਉੱਥੇ ਹੀ ਵਧੀਆ ਅਦਾਕਾਰੀ ਦੇ ਲਈ ਵੀ ਜਾਣੇ ਜਾਂਦੇ ਹਨ । ਉਨ੍ਹਾਂ ਦੀ ਹਰ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਸ਼ਾਇਰ’ ਆਈ ਸੀ ।