ਸਤਿੰਦਰ ਸਰਤਾਜ ਨੇ ਆਪਣੇ ਲਾਈਵ ਸ਼ੋਅ ਦੌਰਾਨ ਮਰਹੂਮ ਸ਼ਾਇਰ ਸੁਰਜੀਤ ਪਾਤਰ ਜੀ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ
ਸਤਿੰਦਰ ਸਰਤਾਜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਗਾਇਕ ਆਪਣੇ ਲਾਈਵ ਸ਼ੋਅ ਦੌਰਾਨ ਮਸ਼ਹੂਰ ਲੇਖਕ ਸੁਰਜੀਤ ਪਾਤਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ।
Satinder Sartaj pays tribute to Surjit Patar ji : ਉੱਘੇ ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਜੀ ਦਾ 11 ਮਈ ਨੂੰ ਦਿਹਾਂਤ ਹੋ ਗਿਆ ਸੀ ਤੇ ਬੀਤੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਇਆ। ਇਸ ਵਿਚਾਲੇ ਸਤਿੰਦਰ ਸਰਤਾਜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਗਾਇਕ ਆਪਣੇ ਲਾਈਵ ਸ਼ੋਅ ਦੌਰਾਨ ਮਸ਼ਹੂਰ ਲੇਖਕ ਸੁਰਜੀਤ ਪਾਤਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਸਤਿੰਦਰ ਸਰਤਾਜ ਮੌਜੂਦਾ ਸਮੇਂ ਵਿੱਚ ਵਿਦੇਸ਼ ਵੀ ਆਪਣਾ ਸ਼ੋਅ ਕਰ ਰਹੇ ਹਨ। ਗਾਇਕ ਸਤਿੰਦਰ ਸਰਤਾਜ ਨੇ ਬੀਤੇ ਦਿਨੀਂ ਆਕਲੈਂਡ ਵਿਖੇ ਆਪਣਾ ਮਿਊਜ਼ਿਕ ਸ਼ੋਅ ਕੀਤਾ। ਇਸ ਸ਼ੋਅ ਦੇ ਦੌਰਾਨ ਸਤਿੰਦਰ ਸਰਤਾਜ ਨੇ ਪੰਜਾਬ ਦੇ ਮਸ਼ਹੂਰ ਲੇਖਕ ਅਤੇ ਕਵੀ ਸੁਰਜੀਤ ਪਾਤਰ ਜੀ ਨੂੰ ਸਰਧਾਂਜਲੀ ਭੇਂਟ ਕੀਤੀ।
ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਪੋਸਟ ਪਾ ਕੇ ਵੀ ਸੁਰਜੀਤ ਪਾਤਰ ਸਾਹਬ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਆਪਣੀ ਪੋਸਟ ਦੇ ਵਿੱਚ ਸਤਿੰਦਰ ਸਰਤਾਜ ਨੇ ਲਿਖਿਆ, 'ਕੀ ਕਵੀਆਂ ਦਾ ਆਉਣਾ ਜਾਣਾ ਕੀ ਮਸਤੀ ਸੰਗ ਟੁਰਨਾ ; ਠੁਮਕ ਠੁਮਕ ਜੇ ਨਾਲ ਨਾ ਚੱਲਣ ਸੱਜ-ਲਿਖੀਆਂ ਕਵਿਤਾਵਾਂ ! ਚੱਲ ਪਾਤਰ ਹੁਣ ਢੂੰਡਣ ਚੱਲੀਏ ਭੁੱਲੀਆਂ ਹੋਈਆਂ ਥਾਂਵਾਂ ! ਕਿੱਥੇ ਕਿੱਥੇ ਛੱਡ ਆਏ ਹਾਂ ਅਣਲਿਖੀਆਂ ਕਵਿਤਾਵਾਂ ! ਅਲਵਿਦਾ ਪਾਤਰ ਸਾਹਬ 🙏🏻 #rip #surjitpatar 🙏🏻। '
ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਸਤਿੰਦਰ ਸਰਤਾਜ ਆਪਣੇ ਸ਼ੋਅ ਵਿੱਚ ਆਏ ਦਰਸ਼ਕਾਂ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਉਹ ਦਰਸ਼ਕਾਂ ਨੂੰ ਦੱਸ ਰਹੇ ਹਨ ਕਿ ਇੱਕ ਗਮ ਦੀ ਖ਼ਬਰ ਆਈ ਹੈ ਕਿ ਸਾਡੇ ਪੰਜਾਬੀ ਸਾਹਿਤ ਦੇ ਮੋਸਟ ਸੀਨੀਅਰ ਸ਼ਾਇਰ ਤੇ ਕਵੀ ਸੁਰਜੀਤ ਪਾਤਰ ਸਾਹਬ ਇਸ ਦੁਨੀਆਂ ਤੋਂ ਵਿਦਾ ਹੋ ਗਏ ਹਨ, ਤੁਸੀਂ ਵੀ ਉਨ੍ਹਾਂ ਲਈ ਇਹ ਦੁਆ ਕਰੋ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ, ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ ਸਾਡੇ ਸਾਹਿਤ ਨੂੰ ਬਹੁਤ ਕੁੱਝ ਦਿੱਤਾ, ਇਸ ਲਈ ਉਹ ਸਦਾ ਹੀ ਸਾਡੇ ਦਿਲਾਂ ਵਿੱਚ ਰਹਿਣਗੇ।
ਲੋਕ ਸਤਿੰਦਰ ਸਰਤਾਜ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸਤਿੰਦਰ ਸਰਤਾਜ ਦੀ ਲੋਕ ਤਾਰੀਫ ਵੀ ਕਰ ਰਹੇ ਹਨ ਕਿ ਸਰਤਾਜ ਆਪਣੇ ਤੋਂ ਸੀਨੀਅਰ ਲੇਖਕ ਤੇ ਕਲਾਕਾਰਾਂ ਹਰ ਕਿਸੇ ਨੂੰ ਸਨਮਾਨ ਦਿੰਦੇ ਹਨ ਤੇ ਉਨ੍ਹਾਂ ਦਾ ਆਦਰ ਕਰਦੇ ਹਨ।
ਹੋਰ ਪੜ੍ਹੋ : ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਨ ਭਾਵੁਕ ਹੋਏ ਮਾਤਾ ਚਰਨ ਕੌਰ, ਕੀਤੀ ਪੁੱਤ ਵੱਲੋਂ 'ਸੱਚ ਦੇ ਹੱਕ 'ਚ ਡੱਟੇ ਰਹਿਣ ਦੀ ਗੱਲ'
ਦੱਸਣਯੋਗ ਹੈ ਕਿ ਬੀਤੇ ਦਿਨੀਂ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਰਿਲੀਜ਼ ਹੋਈ ਸੀ। ਇਸ ਫਿਲਮ ਵਿੱਚ ਸਰਤਾਜ ਦੇ ਨਾਲ ਨੀਰੂ ਬਾਜਵਾ ਨੇ ਵੀ ਕੰਮ ਕੀਤਾ ਹੈ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ।