ਸਤਿੰਦਰ ਸਰਤਾਜ ਨੇ ਆਪਣੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਸਤਿੰਦਰ ਸਰਤਾਜ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਉਨ੍ਹਾਂ ਨੇ ਜਨਮ ਦਿਨ ‘ਤੇ ਵਧਾਈ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ ।
ਸਤਿੰਦਰ ਸਰਤਾਜ (Satinder Sartaaj) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਉਨ੍ਹਾਂ ਨੇ ਜਨਮ ਦਿਨ ‘ਤੇ ਵਧਾਈ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਿਹਰਬਾਨੀਆਂ ਦਾ ਜਦੋਂ ਤੋਂ ਹਿਸਾਬ ਦੇਖਿਆ !ਖੁੱਲ੍ਹੀਆਂ ਅੱਖਾਂ ਦੇ ਨਾਲ਼ ਖ਼੍ਵਾਬ ਦੇਖਿਆ’ !!ਸਤਿੰਦਰ ਸਰਤਾਜ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
ਹੋਰ ਪੜ੍ਹੋ : ਕੈਂਸਰ ਦੀ ਬਿਮਾਰੀ ਤੋਂ ਉੱਭਰ ਰਹੇ ਨਵਜੋਤ ਸਿੱਧੂ ਦੀ ਪਤਨੀ, ਪਰਿਵਾਰ ਦੇ ਨਾਲ ਘੁੰਮਣ ਨਿਕਲੇ, ਤਸਵੀਰਾਂ ਕੀਤੀਆਂ ਸਾਂਝੀਆਂ
ਸਤਿੰਦਰ ਸਰਤਾਜ ਦਾ ਵਰਕ ਫ੍ਰੰਟ
ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।
ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਸਤਿੰਦਰ ਸਰਤਾਜ ਵਧੀਆ ਗਾਇਕ ਅਤੇ ਅਦਾਕਾਰ ਹੋਣ ਦੇ ਨਾਲ-ਨਾਲ ਵਧੀਆ ਲੇਖਣੀ ਦੇ ਵੀ ਮਾਲਕ ਹਨ ਅਤੇ ਉਹ ਆਪਣੇ ਗੀਤ ਖੁਦ ਹੀ ਲਿਖਦੇ ਹਨ।