ਸ਼ਹਿਨਾਜ਼ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਮੱਥਾ ਟੇਕਿਆ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder February 2nd 2024 11:25 AM

ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਦਾਦਾ ਜੀ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਨੇ ਹੁਣ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)‘ਚ ਨਜ਼ਰ ਆ ਰਹੀ ਹੈ । ਅਦਾਕਾਰਾ ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ  ਗੁਰੁ ਗ੍ਰੰਥ  ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰੁ ਘਰ ਦਾ ਆਸ਼ੀਰਵਾਦ ਲਿਆ ।

Shehnaaz Gill In Golden Temple .jpg

ਹੋਰ ਪੜ੍ਹੋ  : ਮੌਤ ਤੋਂ ਬਾਅਦ ਵੀ ਦੁਨੀਆ ‘ਤੇ ਛਾਇਆ ਸਿੱਧੂ ਮੂਸੇਵਾਲਾ,ਨਵਾਂ ਗੀਤ ‘ਡਰਿੱਪੀ’ ਰਿਲੀਜ਼

ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ (Baba Deep Singh Ji) ‘ਚ ਵੀ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹੈ । ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। 

Baba Deep Singh ji.jpg
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ  

  ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ । ਪਰ ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ ਬਿੱਗ ਬੌਸ ‘ਚ ਹਿੱਸਾ ਲਿਆ । ਇਸ ਸ਼ੋ ਅਨੇ ਉਸ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ ਅਤੇ ਉਹ ਘਰ ਘਰ ‘ਚ ਪਛਾਣੀ ਜਾਣ ਲੱਗ ਪਈ ।ਸ਼ੋਅ ‘ਚ ਉਸ ਦੀ ਜੋੜੀ ਸਿਧਾਰਥ ਸ਼ੁਕਲਾ ਦੇ ਨਾਲ ਬਣੀ ਅਤੇ ਇਸ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ।ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਅਨੇਕਾਂ ਹੀ ਪ੍ਰੋਜੈਕਟ ‘ਚ ਇੱਕਠਿਆਂ ਕੰਮ ਕੀਤਾ ।

View this post on Instagram

A post shared by Shehnaaz Gill (@shehnaazgill)

ਬਾਲੀਵੁੱਡ ਫ਼ਿਲਮਾਂ ‘ਚ ਵੀ ਆਈ ਨਜ਼ਰ 


ਹਾਲ ਹੀ ‘ਚ ਅਦਾਕਾਰਾ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਥੈਂਕ ਯੂ ਫਾਰ ਕਮਿੰਗ’ ‘ਚ ਵੀ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਹੌਂਸਲਾ ਰੱਖ’ ‘ਚ ਵੀ ਉਸ ਨੇ ਅਦਾਕਾਰੀ ਕੀਤੀ ਸੀ । ਉਹ ਜਲਦ ਹੀ ਸੋਨਮ ਬਾਜਵਾ ਅਤੇ ਦਿਲਜੀਤ ਦੋਸਾਂਝ ਦੇ ਨਾਲ ਇੱਕ ਹੋਰ ਫ਼ਿਲਮ ‘ਚ ਦਿਖਾਈ ਦੇਵੇਗੀ। 

 

 

 

Related Post