ਸ਼ਹਿਨਾਜ਼ ਗਿੱਲ ਨੇ ਪੰਜਾਬੀ ਸੂਟ 'ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾ, ਤਰੀਫਾਂ ਕਰਦੇ ਨਹੀਂ ਥੱਕ ਰਹੇ ਫੈਨਜ਼
ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਪੰਜਾਬੀ ਸੂਟ 'ਚ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
Shehnaaz Gill New pictures : ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਪੰਜਾਬੀ ਸੂਟ 'ਚ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ, ਵੀਡੀਓਜ਼, ਤੇ ਆਪਣੇ ਪ੍ਰੋਫੈਸ਼ਨ ਨਾਲ ਸਬੰਧਤ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਅਮਰੀਕਾ ਟੂਰ ਉੱਤੇ ਹੈ। ਸ਼ਹਿਨਾਜ਼ ਨੇ ਇੱਥੇ ਆਪਣੇ ਫੈਨਜ਼ ਨਾਲ ਖਾਸ ਮੀਟਅਪ ਪ੍ਰੋਗਰਾਮ ਰੱਖੇ ਹਨ। ਜਿਸ ਵਿੱਚ ਉਹ ਆਪਣੇ ਫੈਨਜ਼ ਨਾਲ ਮੁਲਾਕਾਤ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਦੌਰੇ ਵਿਚਾਲੇ ਆਪਣੀਆਂ ਨਵੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਗਈ ਹਨ। ਹਾਲ ਹੀ 'ਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਪਹੁੰਚੀ ਹੈ, ਜਿਥੋ ਉਸ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸ਼ਹਿਨਾਜ਼ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਸਿੰਪਲ ਤੇ ਸੋਬਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ ਤੇ ਉਹ ਪੀਲੇ ਰੰਗ ਪੰਜਾਬੀ ਸੂਟ ਪਹਿਨੇ ਹੋਏ ਨਜ਼ਰ ਆ ਰਹੀ ਹੈ ਤੇ ਉਹ ਵੱਖ-ਵੱਖ ਅੰਦਾਜ਼ ਵਿੱਚ ਪੋਜ਼ ਦਿੰਦੇ ਹੋਏ ਹਨ।
ਸ਼ਹਿਨਾਜ਼ ਦੀਆਂ ਪੰਜਾਬੀ ਸੂਟ ਵਿੱਚ ਇਹ ਤਸਵੀਰਾਂ ਫੈਨਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਨੂੰ ਸ਼ਹਿਨਾਜ਼ ਦਾ ਇਹ ਲੁੱਕ ਕਾਫੀ ਪਸੰਦ ਆ ਰਹੀ ਹੈ ਤੇ ਫੈਨਜ਼ ਉਸ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।