ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦੇ ਗੀਤ 'DILEMMA' ਦੀ ਆਡੀਓ ਹੋਈ ਰਿਲੀਜ਼, ਫੈਨਜ਼ ਨੂੰ ਪਸੰਦ ਆ ਰਿਹਾ ਹੈ ਗੀਤ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਵੀ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਜਲਦ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵੇਂ ਗੀਤ 'DILEMMA' ਰਿਲੀਜ਼ ਹੋ ਗਿਆ ਹੈ। ਇਹ ਗੀਤ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨਾਲ ਹੈ।

By  Pushp Raj June 24th 2024 03:35 PM

Sidhu Moosewala and Stefflon Don Song 'DILEMMA' Audio : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਵੀ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਜਲਦ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵੇਂ  ਗੀਤ 'DILEMMA' ਰਿਲੀਜ਼ ਹੋ ਗਿਆ ਹੈ। ਇਹ ਗੀਤ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨਾਲ ਹੈ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਬਾਪੂ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦੇ ਇਸ ਨਵੇਂ ਗੀਤ ਦੇ ਰਿਲੀਜ਼ ਹੋਣ ਬਾਰੇ ਜ਼ਿਕਰ ਕੀਤਾ ਸੀ। ਜਿਵੇਂ ਇਹ ਖ਼ਬਰ ਸਾਹਮਣੇ ਆਈ ਸਿੱਧੂ ਦੇ ਚਾਹੁਣ ਵਾਲੇ ਉਨ੍ਹਾਂ ਦੇ ਇਸ ਨਵੇਂ ਗੀਤ ਲਈ ਕਾਫੀ ਉਤਸ਼ਾਹਤ ਨਜ਼ਰ ਆਏ।
View this post on Instagram

A post shared by ⠀⠀⠀⠀⠀⠀⠀⠀⠀⠀⠀⠀⠀👑1DON👑 V-IV (@stefflondon)


ਹਾਲ ਹੀ ਵਿੱਚ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨੇ ਸਿੱਧੂ ਮੂਸੇਵਾਲਾ ਨਾਲ ਕੋਲੈਬ ਕੀਤੇ ਆਪਣੇ ਨਵੇਂ ਗੀਤ DILEMMA ਰਿਲੀਜ਼  ਹੋ ਗਿਆ ਹੈ। ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਗੀਤ DILEMMA ਆਡੀਓ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਹੈ। 

ਇਸ ਗੀਤ ਨੂੰ ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦੋਹਾਂ ਨੇ ਗਾਇਆ ਹੈ। ਇਸ ਗੀਤ ਵਿੱਚ ਮੁੜ ਸਿੱਧੂ ਮੂਸੇਵਾਲਾ ਇੱਕ ਵਾਰ ਆਪਣੀ ਆਵਾਜ਼ ਨਾਲ ਧੱਕ ਪਾ ਰਹੇ ਹਨ। ਫਿਲਹਾਲ ਅਜੇ ਇਸ ਗੀਤ ਦੀ ਆਡੀਓ ਹੀ ਰਿਲੀਜ਼ ਕੀਤੀ ਗਈ ਹੈ। ਜਿਸ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਵੱਡੀ ਗਿਣਤੀ ਵਿੱਚ ਫੈਨਜ਼ ਇਸ ਗੀਤ ਦੀ ਵੀਡੀਓ ਵੇਖਣਾ ਚਾਹੁੰਦੇ ਹਨ। 

View this post on Instagram

A post shared by 👑1DON👑 V-IV (@stefflondon)



ਹੋਰ ਪੜ੍ਹੋ : ਸੋਨਾਕਸ਼ੀ ਸਿਨਹਾ ਤੇ ਜ਼ਾਹੀਰ ਇਕਬਾਲ ਦੀ ਵੈਡਿੰਗ ਰਿਸੈਪਸ਼ਨ 'ਚ ਸ਼ਿਰਕਤ ਕਰਨ ਪਹੁੰਚੇ ਯੋ ਯੋ ਹੰਨੀ ਸਿੰਘ , ਆਪਣੇ ਗੀਤਾਂ ਨਾਲ ਪਾਈਆਂ ਧਮਾਲਾਂ

ਸਿੱਧੂ ਮੂਸੇਵਾਲਾ ਦੇ ਫੈਨਜ਼ ਗਾਇਕ ਦੇ ਇਸ ਨਵੇਂ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।  ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਦਿਹਾਂਤ ਮਗਰੋਂ ਸਟੈਫਲਨ ਡੌਨ ਪਿੰਡ ਮੂਸਾ ਵਿਖੇ ਪਹੁੰਚੀ ਸੀ ਤੇ ਇੱਥੇ ਪਹੁੰਚ ਕੇ ਉਸ ਨੇ ਮਰਹੂਮ ਗਾਇਕ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। 

Related Post