ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਨਵਾਂ ਗੀਤ '410' ਹੋਇਆ ਰਿਲੀਜ਼, ਫੈਨਜ਼ ਬਰਸਾ ਰਹੇ ਨੇ ਪਿਆਰ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਸਾਡੇ ਵਿਚਾਲੇ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਗਾਏ ਗੀਤ ਅੱਜ ਵੀ ਮਿਊਜ਼ਿਕ ਦੀ ਦੁਨੀਆ 'ਚ ਨਿੱਤ ਨਵੇਂ ਰਿਕਾਰਡ ਬਣਾ ਰਹੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਜਿਗਰੀ ਦੋਸਤ ਸੰਨੀ ਮਾਲਟਨ ਦਾ ਨਵਾਂ ਗੀਤ '410' ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ 'ਤੇ ਭਰਪੂਰ ਪਿਆਰ ਬਰਸਾ ਰਹੇ ਹਨ।
Sidhu Moosewala New Song '410' Out : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਸਾਡੇ ਵਿਚਾਲੇ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਗਾਏ ਗੀਤ ਅੱਜ ਵੀ ਮਿਊਜ਼ਿਕ ਦੀ ਦੁਨੀਆ 'ਚ ਨਿੱਤ ਨਵੇਂ ਰਿਕਾਰਡ ਬਣਾ ਰਹੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਜਿਗਰੀ ਦੋਸਤ ਸੰਨੀ ਮਾਲਟਨ ਦਾ ਨਵਾਂ ਗੀਤ '410' ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ 'ਤੇ ਭਰਪੂਰ ਪਿਆਰ ਬਰਸਾ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਜਿਗਰੀ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਸੰਨੀ ਮਾਲਟਨ ਨੇ ਇਸ ਸਬੰਧੀ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਜਾਣਕਾਰੀ ਸਾਂਝੀ ਕੀਤੀ ਹੈ।
ਨਿੱਕੇ ਸ਼ੁਭ ਦੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਸੰਨੀ ਮਾਲਟਨ ਨੇ ਦਿੱਤੀ ਹੈ। ਇਸ ਗੀਤ ਦਾ ਪੋਸਟਰ ਤੇ ਟੀਜ਼ਰ ਰਿਲੀਜ਼ ਕੀਤਾ ਸੀ।
ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ '410' ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਸੰਨੀ ਮਾਲਟਨ ਵੀ ਨਜ਼ਰ ਆਉਣਗੇ।
ਇਸ ਗੀਤ ਦਾ ਟਾਈਟਲ ਗੀਤ '410' ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦੋਹਾਂ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਪ੍ਰੋਡਿਊਸਰ ਖ਼ੁਦ ਸੰਨੀ ਮਾਲਟਨ ਹਨ। ਇਸ ਗੀਤ ਨੂੰ ਸੰਨੀ ਮਾਲਟਨ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਡੈਡੀਕੇਟ ਕੀਤਾ ਹੈ ਤੇ ਖਾਸ ਤੌਰ 'ਤੇ ਸਿੱਧੂ ਦਾ ਧੰਨਵਾਦ ਕੀਤਾ ਹੈ।
ਹੋਰ ਪੜ੍ਹੋ : Baisakhi Celebrations 2024: 13 ਜਾਂ 14 ਅਪ੍ਰੈਲ ਨੂੰ ਕਦੋਂ ਮਨਾਇਆ ਜਾਵੇਗਾ ਵਿਸਾਖੀ ਦਾ ਤਿਉਹਾਰ, ਜਾਨਣ ਲਈ ਪੜ੍ਹੋ
ਇਸ ਵੀਡੀਓ ਦੇ ਰਿਲੀਜ਼ ਹੁੰਦੇ ਹੀ ਇਸ ਨੂੰ ਕਈ ਵਿਊਜ਼ਿ ਮਿਲ ਚੁੱਕੇ ਹਨ। ਲੰਮੇਂ ਸਮੇਂ ਤੋਂ ਬਾਅਦ ਮੁੜ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਸੁਣ ਕੇ ਫੈਨਜ਼ ਕਾਫੀ ਖੁਸ਼ ਹਨ। ਇਸ ਗੀਤ ਦੇ ਹੇਠ ਫੈਨਜ਼ ਕਮੈਂਟ ਕਰਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਸੰਨੀ ਮਾਲਟਨ ਦੀ ਤਾਰੀਫ ਕਰ ਰਹੇ ਹਨ। ਫੈਨਜ਼ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਆ ਵੀ ਦੇ ਰਹੇ ਹਨ।