ਨਿੱਕੇ ਸਿੱਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ, ਵੇਖੋ ਵੀਡੀਓ

ਸਿੱਧੂ ਮੂਸੇਵਾਲਾ ਦੇ ਘਰ ਨਿੱਕੇ ਸ਼ੁਭ ਦੇ ਆਉਣ ਨਾਲ ਮੁੜ ਖੁਸ਼ੀਆਂ ਆ ਗਈਆਂ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਤੇ ਉਸ ਦੇ ਨਿੱਕੇ ਭਰਾ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿੱਥੋਂ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।

By  Pushp Raj May 13th 2024 04:19 PM

Sidhu Moosewala Parents visit Golden Temple: ਸਿੱਧੂ ਮੂਸੇਵਾਲਾ ਦੇ ਘਰ ਨਿੱਕੇ ਸ਼ੁਭ ਦੇ ਆਉਣ ਨਾਲ ਮੁੜ ਖੁਸ਼ੀਆਂ ਆ ਗਈਆਂ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਤੇ ਉਸ ਦੇ ਨਿੱਕੇ ਭਰਾ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿੱਥੋਂ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। 

ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸਣੇ ਪੂਰਾ ਸਿੱਧੂ ਪਰਿਵਾਰ ਨਿੱਕੇ ਸਿੱਧੂ ਨਾਲ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ ਹੈ। 

View this post on Instagram

A post shared by Instant Pollywood (@instantpollywood)


ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ ਸਹਿਬਾਨ ਦੇ ਚਰਨਾਂ ਵਿੱਚ ਅਰਦਾਸ ਕੀਤੀ। ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਇਸ ਮਗਰੋਂ ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਬੇਰੀ ਸਾਹਿਬ ਦੇ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਵਿਚਾਲੇ ਨਿੱਕਾ ਸਿੱਧੂ ਵੀ ਇੱਕ ਪਹਿਵਾਰਕ ਮਹਿਲਾ ਦੀ ਗੋਦ ਵਿੱਚ ਹੈ ਤੇ ਉਸ ਮੂੰਹ ਚੁੰਨੀ ਨਾਲ ਢੱਕਿਆ ਹੋਇਆ ਹੈ। 

View this post on Instagram

A post shared by Instant Pollywood (@instantpollywood)


ਹੋਰ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਮਸ਼ਹੂਰ ਕਵਿ ਸੁਰਜੀਤ ਪਾਤਰ ਜੀ, ਪਰਿਵਾਰ ਤੇ ਚਾਹੁਣ ਵਾਲਿਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਫੈਨਜ਼ ਨਿੱਕੇ ਸਿੱਧੂ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਸਿੱਧੂ ਮੂਸੇਵਾਲਾ ਦੇ ਭਰਾ ਦੀ ਲੰਮੀ ਉਮਰ ਲਈ ਅਰਦਾਸ ਕਰਦੇ ਨਜ਼ਰ ਆਏ। ਇਸ ਦੌਰਾਨ ਕਈ ਯੂਜ਼ਰਸ ਨੇ ਕਮੈਂਟ ਕਰਕੇ ਆਪਣੇ ਦਿਲ ਦੇ ਭਾਵ ਲਿਖੇ। ਇੱਕ ਯੂਜ਼ਰ ਨੇ ਲਿਖਿਆ , 'ਕਿਰਪਾ ਕਰਕੇ ਬੇਬੇ ਬਾਪੂ ਨੂੰ ਸਿਕਊਰਟੀ ਦਿੱਤੀ ਜਾਵੇ। ' ਇੱਕ ਹੋਰ ਨੇ ਲਿਖਿਆ, 'ਸਤਨਾਮ ਜੀ ਵਾਹਿਗੁਰੂ ਜੀ 🙏🙏'


Related Post