ਪਰਿਵਾਰ ਦੇ ਨਾਲ ਵਿਦੇਸ਼ ‘ਚ ਮਸਤੀ ਦੇ ਮੂਡ ‘ਚ ਨਜ਼ਰ ਆਏ ਗਾਇਕ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ, ਵੇਖੋ ਧੀ ਦੇ ਨਾਲ ਕਿਊਟ ਵੀਡੀਓ

ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਆਪਣੇ ਦਿਲ ਦੀਆਂ ਗੱਲਾਂ ਵੀ ਪ੍ਰਸ਼ੰਸ਼ਕਾਂ ਦੇ ਨਾਲ ਸ਼ੇਅਰ ਕਰਦੇ ਹਨ । ਹੁਣ ਇਹ ਗਾਇਕ ਜੋੜੀ ਵਿਦੇਸ਼ ‘ਚ ਹੈ । ਜਿੱਥੋਂ ਬੀਤੇ ਦਿਨੀਂ ਇਸ ਜੋੜੀ ਦੇ ਵੱਲੋਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ ।

By  Shaminder August 8th 2023 02:27 PM

  ਗੁਰਲੇਜ ਅਖਤਰ (Gurlej Akhtar) ਅਤੇ ਕੁਲਵਿੰਦਰ ਕੈਲੀ (Kulwinder Kally) ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਆਪਣੇ ਦਿਲ ਦੀਆਂ ਗੱਲਾਂ ਵੀ ਪ੍ਰਸ਼ੰਸ਼ਕਾਂ ਦੇ ਨਾਲ ਸ਼ੇਅਰ ਕਰਦੇ ਹਨ । ਹੁਣ ਇਹ ਗਾਇਕ ਜੋੜੀ ਵਿਦੇਸ਼ ‘ਚ ਹੈ । ਜਿੱਥੋਂ ਬੀਤੇ ਦਿਨੀਂ ਇਸ ਜੋੜੀ ਦੇ ਵੱਲੋਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ । ਜਿਨ੍ਹਾਂ ‘ਚ ਇਹ ਜੋੜੀ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ ।


ਹੋਰ ਪੜ੍ਹੋ : ਵਾਹਘਾ ਬਾਰਡਰ ‘ਤੇ ਪਹੁੰਚ ਕੇ ਸੰਨੀ ਦਿਓਲ ਨੇ ਲਗਾਏ ‘ਹਿੰਦੁਸਤਾਨ ਜ਼ਿੰਦਾਬਾਦ’ ਦੇ ਨਾਅਰੇ, ਵੇਖੋ ਵੀਡੀਓ

ਇਸ ਤੋਂ ਇਲਾਵਾ ਗਾਇਕਾ ਗੁਰਲੇਜ ਅਖਤਰ ਨੇ   ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੀ ਧੀ ਹਰਗੁਨਵੀਰ ਕੌਰ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ । ਮਾਂ ਧੀ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।

View this post on Instagram

A post shared by Gurlej Akhtar (@gurlejakhtarmusic)


ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਦਿੱਤੇ ਕਈ ਹਿੱਟ ਗੀਤ 

ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।


ਜਿਸ ‘ਚ ਠੁੱਕਬਾਜ਼, ਸੋਹਣੀਏ ਜੇ ਤੇਰੇ ਨਾਲ ਦਗਾ ਮੈਂ ਕਰਾਂ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਦੋਵਾਂ ਦਾ ਪੁੱਤਰ ਵੀ ਮਾਪਿਆਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਗਾਇਕੀ ਦੀਆਂ ਬਾਰੀਕੀਆਂ ਸਿੱਖ ਰਿਹਾ ਹੈ । ਇਸ ਦੇ ਨਾਲ ਦਾਨਵੀਰ ਦੀ ਆਵਾਜ਼ ‘ਚ ਕੁਝ ਸਮਾਂ ਪਹਿਲਾਂ ਸ਼ਬਦ ਵੀ ਰਿਲੀਜ਼ ਹੋ ਚੁੱਕਿਆ ਹੈ । 

View this post on Instagram

A post shared by Gurlej Akhtar (@gurlejakhtarmusic)





Related Post