ਹਰਭਜਨ ਮਾਨ ਪਤਨੀ ਹਰਮਨ ਮਾਨ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ‘ਚ ਹੋਏ ਨਤਮਸਤਕ, ਗੁਰੁ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਕੀਤਾ ਯਾਦ
ਹਰਭਜਨ ਮਾਨ (Harbhajan Mann) ਨੇ ਆਪਣੀ ਪਤਨੀ ਹਰਮਨ ਮਾਨ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੁ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਵੱਲੋਂ ਕੀਤੀ ਗਈ ਕੁਰਬਾਨੀ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ । ਹਰਭਜਨ ਮਾਨ ਨੇ ਪਤਨੀ ਹਰਮਨ ਮਾਨ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘੬ ਪੋਹ, ਅੱਜ ਦੇ ਦਿਨ, ਬਾਦਸ਼ਾਹ ਦਰਵੇਸ਼, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਪਰਿਵਾਰ ਸਮੇਤ ਅਨੰਦਗੜ੍ਹ ਦਾ ਕਿਲ੍ਹਾ ਛੱਡਿਆ ਤੇ ਸਫ਼ਰ-ਏ-ਸ਼ਹਾਦਤ ਸ਼ੁਰੂ ਹੋਇਆ।
ਹੋਰ ਪੜ੍ਹੋ : ਉਦੈਪੁਰ ‘ਚ ਪਰਿਵਾਰ ਦੇ ਨਾਲ ਛੁੱਟੀਆਂ ਬਿਤਾ ਰਹੀ ਅਦਾਕਾਰਾ ਸ਼ਿਲਪਾ ਸ਼ੈੱਟੀ, ਕਿਹਾ ‘ਪੇਂਡੂ ਭਾਰਤ ਹੈ ਬਹੁਤ ਸੋਹਣਾ’
ਸਫ਼ਰ-ਏ-ਸ਼ਹਾਦਤ ਦੇ ਰਾਹ ਤੇ ਤੁਰਨ ਵਾਲੇ ਮਹਾਨ ਸ਼ਹੀਦਾਂ ਨੂੰ ਕੋਟਾਨਿ-ਕੋਟਿ ਪ੍ਰਣਾਮ..ਅੱਜ ਤਖਤ ਸ੍ਰੀ ਕੇਸਗੜ੍ਵ ਸਾਹਿਬ ਵਿਖੇ ਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ’।ਦੱਸ ਦਈਏ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਚੱਲ ਰਹੇ ਹਨ । ਸਰਸਾ ਨਦੀ ‘ਤੇ ਗੁਰੁ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿੱਛੜ ਗਿਆ ਸੀ ਅਤੇ ਇਸ ਤੋਂ ਬਾਅਦ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਯੁੱਧ ਦੌਰਾਨ ਸ਼ਹੀਦ ਹੋ ਗਏ ਸਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਏ ਸਰਹਿੰਦ ਦੇ ਵੱਲੋਂ ਨੀਂਹਾਂ ‘ਚ ਜਿਉੇਂਦੇ ਚਿਣਵਾ ਦਿੱਤਾ ਗਿਆ ਸੀ ।
ਪਰ ਗੁਰੁ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਵਾਰ ਦਿੱਤਾ ਸੀ । ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਿੱਕੀਆਂ ਜਿੰਦਾ ਵੱਡੇ ਸਾਕੇ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ।ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਤਿੰਨ ਰੋਜ਼ਾ ਜੋੜ ਮੇਲੇ ਦਾ ਪ੍ਰਬੰਧ ਹਰ ਸਾਲ ਫਤਿਹਗੜ੍ਹ ਸਾਹਿਬ ਦੀ ਧਰਤੀ ਸਰਹਿੰਦ ‘ਚ ਕੀਤਾ ਜਾਂਦਾ ਹੈ।