ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਗਾਇਕ ਦੇ ਪਿਤਾ ਵੀ ਆਏ ਨਜ਼ਰ

ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਇੱਕ ਬਹੁਤ ਹੀ ਕਿਊਟ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪੁੱਤਰ ਨੂੰ ਲਾਡ ਲਡਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਵੀਡੀਓ ਏਅਰਪੋਰਟ ਦਾ ਲੱਗ ਰਿਹਾ ਹੈ ।

By  Shaminder October 6th 2023 10:03 AM

ਗਾਇਕ ਮਨਕਿਰਤ ਔਲਖ (Mankirt Aulakh)ਨੇ ਆਪਣੇ ਬੇਟੇ ਦੇ ਨਾਲ ਇੱਕ ਬਹੁਤ ਹੀ ਕਿਊਟ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪੁੱਤਰ ਨੂੰ ਲਾਡ ਲਡਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਵੀਡੀਓ ਕਿਸੇ ਏਅਰਪੋਰਟ ਦਾ ਲੱਗ ਰਿਹਾ ਹੈ । ਇਸ ਵੀਡੀਓ ‘ਚ ਮਨਕਿਰਤ ਔਲਖ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਪਿਉ ਪੁੱਤਰ ਦੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ । 


ਹੋਰ ਪੜ੍ਹੋ :  ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਕਿਸ ਤਰ੍ਹਾਂ ਆਪਣੇ ਬੱਚਿਆਂ ਦੀ ਕਰਦੇ ਹਨ ਦੇਖਭਾਲ, ਤੁਸੀਂ ਵੀ ਅਪਣਾ ਸਕਦੇ ਹੋ ਇਹ ਤਰੀਕੇ

ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ  ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਭਾਬੀ, ਕੰਗਨ, ਰਾਈਜ਼ ਐਂਡ ਸ਼ਾਈਨ, ਜ਼ਹਿਰ ਜੱਟ ਸਣੇ ਕਈ ਗੀਤ ਸ਼ਾਮਿਲ ਹਨ । ਜਲਦ ਹੀ ਮਨਕਿਰਤ ਔਲਖ ਜਲਦ ਹੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਦਿਖਾਈ ਦੇਣਗੇ ।


ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਭਲਵਾਨੀ ਕਰਦੇ ਹੁੰਦੇ ਸਨ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਰੀਅਰ ਬਨਾਉਣ ਦਾ ਫੈਸਲਾ ਕੀਤਾ ਅਤੇ ਗਾਇਕੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ । ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਆਪਣੇ ਪਰਿਵਾਰ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਇਸ ਦੇ ਨਾਲ ਹੀ ਉਹ ਆਪਣੇ ਆਉਣ ਵਾਲੇ ਪ੍ਰੋਜੈਕਟ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।   

View this post on Instagram

A post shared by Mankirt Aulakh (ਔਲਖ) (@mankirtaulakh)




Related Post