ਲੋਕਾਂ ਦੀ ਸੇਵਾ ਕਰਦੇ ਨਜ਼ਰ ਆਏ ਸਿੱਪੀ ਗਿੱਲ, ਜ਼ਰੂਰਤਮੰਦਾਂ ਦੀ ਮੁਸ਼ਕਿਲਾਂ ਸੁਣੀਆਂ

ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਗਾਇਕ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder June 29th 2024 08:00 AM

ਸਿੱਪੀ ਗਿੱਲ (Sippy Gill) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਗਾਇਕ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਦੇ ਨਾਲ ਉਨ੍ਹਾਂ ਦੇ ਦੋ ਹੋਰ ਸਾਥੀ ਵੀ ਮੌਜੂਦ ਹਨ ।   


ਹੋਰ ਪੜ੍ਹੋ  : ਖ਼ਾਨ ਭੈਣੀ ਦੇ ਪਿਤਾ ਤੇ ਭਰਾ ਨੇ ਬਚਾਈ ਨਹਿਰ ‘ਚ ਡੁੱਬ ਰਹੇ ਮੁੰਡੇ ਤੇ ਕੁੜੀ ਦੀ ਜਾਨ, ਵੇਖੋ ਵੀਡੀਓ

ਸਿੱਪੀ ਗਿੱਲ ਦੇ ਉਪਰਾਲੇ ਦੀ ਸ਼ਲਾਘਾ 

ਸਿੱਪੀ ਗਿੱਲ ਦੇ ਉਪਰਾਲੇ ਦੀ ਲੋਕ ਵੀ ਸ਼ਲਾਘਾ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਕੰਮ ਦੀ ਤਾਰੀਫ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਲੋਕ ਉਨ੍ਹਾਂ ਨੂੰ ਹੱਲਾਸ਼ੇਰੀ ਦੇ ਰਹੇ ਹਨ । ਕਿਉਂਕਿ ਆਪਣੇ ਲਈ ਤਾਂ ਹਰ ਕੋਈ ਜਿਉਂਦਾ ਹੈ ਜੋ ਦੂਜਿਆਂ ਦੇ ਲਈ ਜੀਵੇ ਅਜਿਹੇ ਬਹੁਤ ਹੀ ਘੱਟ ਲੋਕ ਹਨ ਜੋ ਦੂਜਿਆਂ ਦੇ ਲਈ ਜਿਉਂਦੇ ਹਨ। ਸਿੱਪੀ ਗਿੱਲ ਵੀ ਉਨ੍ਹਾਂ ਚੋਂ ਇੱਕ ਹਨ ਜੋ ਦੂਜਿਆਂ ਦੀ ਮਦਦ ਦੇ ਲਈ ਅੱਗੇ ਆਏ ਹਨ।


ਸਿੱਪੀ ਗਿੱਲ ਦਾ ਵਰਕ ਫ੍ਰੰਟ

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। 

View this post on Instagram

A post shared by Sippy Gill (@sippygillofficial)




Related Post