ਸਿੱਪੀ ਗਿੱਲ ਦੀ ਪਤਨੀ ਅਰਲੀਨ ਸੇਖੋਂ ਘੁੜਸਵਾਰੀ ਕਰਦੀ ਹੋਈ ਨਜ਼ਰ ਆਈ, ਵੇਖੋ ਵੀਡੀਓ

ਸਿੱਪੀ ਗਿੱਲ ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਅਕਸਰ ਦਿਖਾਈ ਦਿੰਦੇ ਹਨ । ਇਸਦੇ ਨਾਲ ਹੀ ਉਨ੍ਹਾਂ ਦੀ ਪਤਨੀ ਅਰਲੀਨ ਸੇਖੋਂ ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

By  Shaminder August 22nd 2024 08:00 AM

ਸਿੱਪੀ ਗਿੱਲ (Sippy Gill) ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਅਕਸਰ ਦਿਖਾਈ ਦਿੰਦੇ ਹਨ । ਇਸਦੇ ਨਾਲ ਹੀ ਉਨ੍ਹਾਂ ਦੀ ਪਤਨੀ ਅਰਲੀਨ ਸੇਖੋਂ ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਹੋਰ ਪੜ੍ਹੋ : ਹਰਭਜਨ ਸਿੰਘ ਨੇ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

ਜਿਸ ‘ਚ ਉਹ ਘੁੜਸਵਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਅਰਲੀਨ ਸੇਖੋਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਸਿੱਪੀ ਗਿੱਲ ਦੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।ਸਿੱਪੀ ਗਿੱਲ ਅਤੇ ਅਰਲੀਨ ਦਾ ਇੱਕ ਬੇਟਾ ਵੀ ਹੈ । ਜਿਸ ਦੇ ਨਾਲ ਸਿੱਪੀ ਗਿੱਲ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।  

View this post on Instagram

A post shared by ARLEEN SEKHON (@arleensekhon_2022)

ਸਿੱਪੀ ਗਿੱਲ ਦਾ ਵਰਕ ਫ੍ਰੰਟ 

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ। 

  View this post on Instagram

A post shared by ARLEEN SEKHON (@arleensekhon_2022)




Related Post