ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੀ ਸੰਗੀਤ ਸੈਰਾਮਨੀ 'ਚ ਪਹੁੰਚੀ ਪੰਜਾਬੀ ਅਦਾਕਾਰਾ ਸੋਨਮ ਬਾਜਵਾ, ਵੇਖੋ ਖੂਬਸੂਰਤ ਤਸਵੀਰਾਂ
ਅਨੰਤ ਅਤੇ ਰਾਧਿਕਾ ਦਾ ਸੰਗੀਤ ਸਮਾਰੋਹ 'ਚ ਪਾਲੀਵੁੱਡ ਤੇ ਬਾਲੀਵੁੱਡ ਤੋਂ ਲੈ ਕੇ ਵਪਾਰ ਅਤੇ ਕ੍ਰਿਕਟ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਵੀ ਸ਼ਿਰਕਤ ਕਰਨ ਪਹੁੰਚੀ । ਸੋਨਮ ਬਾਜਵਾ ਇਸ ਈਵੈਂਟ ਵਿੱਚ ਬਹੁਤ ਹੀ ਸ਼ਾਨਦਾਰ ਲੁੱਕ ਨੇ ਸਭ ਨੂੰ ਪ੍ਰਭਾਵਿਤ ਕੀਤਾ। ਉਹ ਬੇਹੱਦ ਗਲੈਮਰਸ ਅਵਤਾਰ 'ਚ ਨਜ਼ਰ ਆਈ ਸੀ, ਜਿਸ ਤੋਂ ਬਾਅਦ ਅਦਾਕਾਰਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
Sonam Bajwa at Anant Radhika Sangeet Ceremony: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਹਰ ਕੋਈ ਅੰਬਾਨੀ ਪਰਿਵਾਰ ਦੇ ਇਸ ਜੋੜੇ ਦੇ ਵਿਆਹ ਦੀ ਝਲਕੀਆਂ ਵੇਖਣ ਲਈ ਉਤਸ਼ਾਹਿਤ ਹੈ। ਅਨੰਤ ਅਤੇ ਰਾਧਿਕਾ ਦਾ ਸੰਗੀਤ ਸਮਾਰੋਹ 'ਚ ਪਾਲੀਵੁੱਡ ਤੇ ਬਾਲੀਵੁੱਡ ਤੋਂ ਲੈ ਕੇ ਵਪਾਰ ਅਤੇ ਕ੍ਰਿਕਟ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਵੀ ਸ਼ਿਰਕਤ ਕਰਨ ਪਹੁੰਚੀ ।
ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇਸ ਈਵੈਂਟ ਵਿੱਚ ਬਹੁਤ ਹੀ ਸ਼ਾਨਦਾਰ ਲੁੱਕ ਨੇ ਸਭ ਨੂੰ ਪ੍ਰਭਾਵਿਤ ਕੀਤਾ। ਉਹ ਬੇਹੱਦ ਗਲੈਮਰਸ ਅਵਤਾਰ 'ਚ ਨਜ਼ਰ ਆਈ ਸੀ, ਜਿਸ ਤੋਂ ਬਾਅਦ ਅਦਾਕਾਰਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤ ਵਿੱਚ, ਸੋਨਮ ਬਾਜਵਾ ਨੇ ਲਾਲ ਰੰਗ ਤੇ ਗੋਲਡਨ ਕੜ੍ਹਾਈ ਵਾਲਾ ਲਹਿੰਗਾ ਪਾਇਆ ਹੋਇਆ ਸੀ। ਇਸ ਦੇ ਨਾਲ ਹੀ ਸੋਨਮ ਬਾਜਵਾ ਨੇ ਮਿਨਿਮਲ ਮੇਅਕਪ ਅਤੇ ਖੁੱਲ੍ਹੇ ਵਾਲ ਰੱਖ ਤੇ ਹੱਥਾਂ ਵਿੱਚ ਲਾਲ ਰੰਗ ਦਾ ਗੋਲ ਪਰਸ ਵੀ ਕੈਰੀ ਕੀਤਾ ਹੋਇਆ ਹੈ। ਸੋਨਮ ਬਾਜਵਾ ਦਾ ਇਹ ਲੁੱਕ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ।
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤ ਫੰਕਸ਼ਨ ਵਿੱਚ ਕਈ ਮਸ਼ਹੂਰ ਹਸਤੀਆਂ ਨੇ ਆਪਣੇ ਫੈਸ਼ਨ ਦਾ ਜਲਵਾ ਬਿਖੇਰਿਆ। ਇਸ ਦੌਰਾਨ ਸੋਨਮ ਬਾਜਵਾ ਤੋਂ ਇਲਾਵਾ ਪਲਕ ਤਿਵਾਰੀ ਸੰਤਰੀ ਰੰਗ ਦੇ ਲਹਿੰਗਾ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਟੀਵੀ ਦੀ 'ਨਾਗਿਨ' ਮੌਨੀ ਰਾਏ ਨੇ ਵੀ ਆਪਣੇ ਫੈਸ਼ਨ ਦਾ ਜਲਵਾ ਬਿਖੇਰਿਆ। ਮੌਨੀ ਨੇ ਚਾਕਲੇਟ ਰੰਗ ਦੀ ਸਾੜ੍ਹੀ ਦੇ ਨਾਲ ਗੋਲਡਨ ਬਲਾਊਜ਼ ਪਾਇਆ ਸੀ। ਇਸ ਤੋਂ ਇਲਾਵਾ ਅਨੁਸ਼ਾ ਦਾਂਡੇਕਰ, ਕਰਿਸ਼ਮਾ ਤੰਨਾ, ਦਿਸ਼ਾ ਪਟਾਨੀ, ਵਿਦਿਆ ਬਾਲਨ, ਅਮੀਸ਼ਾ ਪਟੇਲ, ਸਾਰਾ ਅਲੀ ਖਾਨ, ਅਨੰਨਿਆ ਪਾਂਡੇ, ਜਾਹਨਵੀ ਕਪੂਰ, ਮਾਧੁਰੀ ਦੀਕਸ਼ਿਤ ਸਮੇਤ ਕਈ ਅਭਿਨੇਤਰੀਆਂ ਨੇ ਆਪਣਾ ਗਲੈਮਰ ਵਧਾਇਆ।