ਸੋਨਮ ਬਾਜਵਾ ਨੇ ਕੀਤਾ 'White Brown Black'ਤੇ ਸ਼ਾਨਦਾਰ ਡਾਂਸ, ਵੇਖੋ ਵੀਡੀਓ

ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਡਾਂਸ ਵੀਡੀਓ ਸ਼ੇਅਰ ਕੀਤਾ ਹੈ । ਵੀਡੀਓ ‘ਚ ਅਦਾਕਾਰਾ ਸ਼ਾਨਦਾਰ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

By  Shaminder September 21st 2023 05:58 PM

ਅਦਾਕਾਰਾ ਸੋਨਮ ਬਾਜਵਾ (Sonam Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਡਾਂਸ ਵੀਡੀਓ ਸ਼ੇਅਰ ਕੀਤਾ ਹੈ । ਵੀਡੀਓ ‘ਚ ਅਦਾਕਾਰਾ ਸ਼ਾਨਦਾਰ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਅਦਾਕਾਰਾ ਦਾ ਸਾਥ ਦੇ ਰਹੀ ਹੈ ਲਿੱਲੀ ਐਕਸ । ਇਸ ਸ਼ਾਨਦਾਰ ਡਾਂਸ ‘ਤੇ ਫੈਨਸ ਵੀ ਖੂਬ ਰਿਐਕਸ਼ਨ ਦੇ ਰਹੇ ਹਨ । 

ਹੋਰ ਪੜ੍ਹੋ : ਮਾਨਸੀ ਸ਼ਰਮਾ ਦੀ ਨਵ-ਜਨਮੀ ਧੀ ਦੀ ਘਰ ‘ਚ ਕਰਵਾਈ ਗਈ ਐਂਟਰੀ, ਬੱਚੀ ਦੇ ਫੁੱਟਪ੍ਰਿੰਟ ਨੂੰ ਸਹੇਜਿਆ ਗਿਆ

ਸੋਨਮ ਬਾਜਵਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਸੋਨਮ ਬਾਜਵਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ‘ਗੁੱਡੀਆਂ ਪਟੋਲੇ’, ‘ਹੌਸਲਾ ਰੱਖ’, ‘ਅੜਬ ਮੁਟਿਆਰਾਂ’,’ਪੰਜਾਬ ੧੯੮੪’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਸੋਨਮ ਬਾਜਵਾ ਦੀ ਹਾਲ ਹੀ ‘ਚ ਆਈ ਕੈਰੀ ਆਨ ਜੱਟਾ-੩ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ।


ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ਗੋਡੇ ਗੋਡੇ ਚਾਅ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਦੇ ਨਾਲ ਗੁੱਡੀਆਂ ਪਟੋਲੇ ਫ਼ਿਲਮ ‘ਚ ਅਦਾਕਾਰਾ ਦੀ ਐਕਟਿੰਗ ਨੂੰ ਕਾਫੀ ਸਰਾਹਿਆ ਗਿਆ ਸੀ ।ਸੋਨਮ ਬਾਜਵਾ ਅਦਾਕਾਰੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕਿਸੇ ਏਅਰਲਾਈਨ ‘ਚ ਕੰਮ ਕਰਦੀ ਸੀ ।


ਜਿਸ ਤੋਂ ਬਾਅਦ ਉਸ ਨੇ ਕਈ ਬਿਊਟੀ ਕਾਂਟੈਸਟ ‘ਚ ਭਾਗ ਲਿਆ ਅਤੇ ਇਸੇ ਤੋਂ ਬਾਅਦ ਉਨ੍ਹਾਂ ਨੂੰ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ । ਸੋਨਮ ਬਾਜਵਾ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸਿੱਧੀ ਸਾਦੀ ਪੇਂਡੂ ਕੁੜੀ ਦਾ ਕਿਰਦਾਰ ਹੋਵੇ ਜਾਂ ਫਿਰ ਅੜਬ ਅਤੇ ਅਣਖੀਲੀ ਕੁੜੀ ਦਾ ਕਿਰਦਾਰ ਨਿਭਾਉਣਾ ਹੋਵੇ । ਹਰ ਕਿਰਦਾਰ ‘ਚ ਅਦਾਕਾਰਾ ਫਿੱਟ ਬੈਠਦੀ ਹੈ ।   

View this post on Instagram

A post shared by Lilly Singh (@lilly)




Related Post