ਫਿਲਮ ਗਾਂਧੀ 3 ਦਾ ਗੀਤ 'ਚੰਨ' ਹੋਇਆ ਰਿਲੀਜ਼, ਬੀ ਪਰਾਕ ਦੀ ਆਵਾਜ਼ 'ਚ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਗੀਤ
ਮਸ਼ਹੂਰ ਪੰਜਾਬੀ ਐਕਟਰ ਦੇਵ ਖਰੌੜ ਜਲਦ ਹੀ ਆਪਣੀ ਫਿਲਮ ਗਾਂਧੀ 3 ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਗੀਤ ਚੰਨ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਗਾਇਆ ਹੈ।
Song Chann From Film Gandhi 3: ਮਸ਼ਹੂਰ ਪੰਜਾਬੀ ਐਕਟਰ ਦੇਵ ਖਰੌੜ ਜਲਦ ਹੀ ਆਪਣੀ ਫਿਲਮ ਗਾਂਧੀ 3 ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ।
ਦੱਸ ਦਈਏ ਕਿ ਦੇਵ ਖਰੌੜ ਇੱਕ ਮਸ਼ਹੂਰ ਪੰਜਾਬੀ ਅਦਾਕਾਰ ਹਨ। ਉਹ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਦੇਵ ਖਰੌੜ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ ਗਾਂਧੀ 3 ਦਾ ਗੀਤ 'ਚੰਨ' ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਤੇ ਇਸ ਦੇ ਨਾਲ-ਨਾਲ ਫਿਲਮ ਦੀ ਰਿਲੀਜ਼ ਡੇਟ ਵੀ ਦੱਸੀ ਹੈ।
ਦੱਸਣਯੋਗ ਹੈ ਕਿ ਦੇਵ ਖਰੌੜ ਨੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਫਿਲਮ ਦਾ ਗੀਤ ਚੰਨ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਗਾਇਆ ਹੈ ਤੇ ਇਸ ਨੂੰ ਫਿਲਮ ਦੇ ਲੀਡ ਕਿਰਦਾਰਾਂ ਉੱਤੇ ਦਰਸਾਇਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫਿਲਮ ਗਾਂਧੀ 3 ਇਸ ਮਹੀਨੇ ਯਾਨੀ ਕਿ 30 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫੈਨਜ਼ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਫਿਲਮ ਦੇ ਗੀਤ ਚੰਨ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਅਰਜੁਨ ਰਾਮਪਾਲ ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਐਕਟਰ ਨੇ ਫੈਨਜ਼ ਨੂੰ ਕੀਤੀ ਖਾਸ ਅਪੀਲ
ਗੱਲ ਕਰਦੇ ਹਾਂ ਦੇਵ ਖਰੌੜ ਦੀ ਰੁਪਿੰਦਰ ਗਾਂਧੀ ਫ਼ਿਲਮ ਦੀ ਤਾਂ ਉਸ ਨੂੰ ਤਰਨ ਮਾਨ ਵੱਲੋਂ ਡਾਇਰੈਕਟ ਕੀਤਾ ਗਿਆ ਸੀ। ਇਸ ਫ਼ਿਲਮ ‘ਚ ਦੇਵ ਖਰੌੜ ਨੇ ਰੁਪਿੰਦਰ ਗਾਂਧੀ ਦਾ ਕਿਰਦਾਰ ਨਿਭਾਇਆ ਸੀ। ਲੋਕਾਂ ਵੱਲੋਂ ਇਸ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ ਤੇ ਜਿਸਦੇ ਚਲਦੇ 2017 ‘ਚ ਇਸ ਫ਼ਿਲਮ ਦਾ ਸਿਕਵਲ ਰੁਪਿੰਦਰ ਗਾਂਧੀ 2 ਆਇਆ। ਰੁਪਿੰਦਰ ਗਾਂਧੀ 2 ਤੋਂ ਬਾਅਦ ਦਰਸ਼ਕਾਂ ਦੀ ਡਿਮਾਂਡ ਸੀ ਕਿ ਗਾਂਧੀ 3 ਆਵੇ। ਜਿਸਦੇ ਚੱਲਦੇ ਇਕ ਵਾਰ ਫਿਰ ਤੋਂ ਦੇਵ ਖਰੌੜ ਗਾਂਧੀ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਉਨ੍ਹਾਂ ਵੱਲੋਂ ਨਿਭਾਏ ਹਰ ਕਿਰਦਾਰ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ। ਉਨ੍ਹਾਂ ਵੱਲੋਂ ਨਿਭਾਈ ਗਈ ਅਦਾਕਾਰੀ ਸਿੱਧਾ ਲੋਕਾਂ ਦੇ ਜ਼ਹਿਨ ਨੂੰ ਛੂੰਹਦੀ ਹੈ।