ਫ਼ਿਲਮ ਦੀ ਪ੍ਰਮੋਸ਼ਨ ਲਈ 'ਦਿ ਕਪਿਲ ਸ਼ਰਮਾ ਸ਼ੋਅ' 'ਚ ਪਹੁੰਚੀ 'ਕੈਰੀ ਆਨ ਜੱਟਾ 3' ਦੀ ਟੀਮ, ਵੇਖੋ ਤਸਵੀਰਾਂ
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇੰਨੀ ਦਿਨੀਂ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਖੂਬ ਸੁਰਖੀਆਂ 'ਚ ਹਨ। ਹਾਲ ਹੀ 'ਚ ਫ਼ਿਲਮ ਦਾ ਟ੍ਰੇਲਰ ਲਾਂਚ ਹੋਇਆ ਹੈ। ਇਸ ਮਗਰੋਂ ਇਸ ਫ਼ਿਲਮ ਦੀ ਸਟਾਰ ਕਾਸਟ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ' 'ਚ ਆਪਣੀ ਫ਼ਿਲਮ ਦਾ ਪ੍ਰਮੋਸ਼ਨ ਕਰਨ ਪਹੁੰਚੀ।
Carry On Jatta 3 starcast in Kapil Sharma Show: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇੰਨੀ ਦਿਨੀਂ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਖੂਬ ਸੁਰਖੀਆਂ 'ਚ ਹਨ। ਹਾਲ ਹੀ 'ਚ ਫ਼ਿਲਮ ਦਾ ਟ੍ਰੇਲਰ ਲਾਂਚ ਹੋਇਆ ਹੈ। ਇਸ ਦੌਰਾਨ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ-ਨਾਲ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਵੀ ਨਜ਼ਰ ਆਏ।
ਹਾਲ ਹੀ ਵਿੱਚ ਪੰਜਾਬੀ ਗਾਇਕ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣਿਆ। ਜਿਸ ਦੀਆਂ ਕਈ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਖਾਸ ਗੱਲ ਇਹ ਹੈ ਕਿ ਫਿਲਮ ਕੈਰੀ ਆਨ ਜੱਟਾ 3 ਦੀ ਪੂਰੀ ਸਟਾਰ ਕਾਸਟ ਇਸ ਸ਼ੋਅ ਦਾ ਹਿੱਸਾ ਬਣੀ।
ਇਸ ਦੌਰਾਨ ਕਪਿਲ ਸ਼ਰਮਾ ਨਾਲ ਸ਼ੋਅ ਦੇ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਨੇ ਖੂਬ ਮਸਤੀ ਕੀਤੀ। ਇਨ੍ਹਾਂ ਤਸਵੀਰਾਂ ਵਿੱਚ ਦੇਖੋ ਖਾਸ ਝਲਕ। ਦੱਸ ਦੇਈਏ ਕਿ ਬੀਨੂੰ ਢਿੱਲੋਂ, ਗਿੱਪੀ ਗਰੇਵਾਲ ਸਣੇ ਸਮੀਪ ਕੰਗ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ ਅਤੇ ਜਸਵਿੰਦਰ ਭੱਲਾ ਵੀ ਸ਼ੋਅ ਦਾ ਹਿੱਸਾ ਬਣੇ।
ਦੱਸ ਦੇਈਏ ਕਿ ਪੰਜਾਬੀ ਫਿਲਮਾਂ ਦੇ ਸਿਤਾਰੇ ਆਪਣੀ ਫਿਲਮ ਕੈਰੀ ਆਨ ਜੱਟਾ 3 ਦੀ ਪ੍ਰਮੋਸ਼ਨ ਦੌਰਾਨ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਵਿੱਚ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲਾਂ ਕਵਿਤਾ ਕੌਸ਼ਿਕ ਅਤੇ ਗਿੱਪੀ ਗਰੇਵਾਲ ਦੀ ਮੁੰਬਈ ਵਿੱਚ ਪੰਜਾਬੀ ਫਿਲਮ ਦੇ ਟ੍ਰੇਲਰ ਲਾਂਚ ਮੌਕੇ ਕਪਿਲ ਸ਼ਰਮਾ ਨਾਲ ਮੁਲਾਕਾਤ ਹੋਈ ਸੀ।
ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ ਸਟਾਰਰ ਫਿਲਮ ਕੈਰੀ ਆਨ ਜੱਟਾ 3 ਜੂਨ 29 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਹੋਰ ਪੜ੍ਹੋ: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ ਇਸ ਪੰਜਾਬੀ ਫ਼ਿਲਮ ਦਾ ਰਿਕਾਰਡ
ਫਿਲਮ ਕੈਰੀ ਆਨ ਜੱਟਾ 3 ਦੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਹ ਪੰਜਾਬੀ ਸਿਨੇਮਾ ਦੀ ਅਜਿਹੀ ਫਿਲਮ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਵੇਗਾ। ਕਿਉਂਕਿ 'ਕੈਰੀ ਆਨ ਜੱਟਾ' (2012) ਦੇ ਪਹਿਲੇ ਭਾਗ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੂਰੇ ਦੇਸ਼ 'ਚ ਫਿਲਮ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਸੀ।