ਸੁਨੰਦਾ ਸ਼ਰਮਾ ਨੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਕੀਤੀ ਮੁਲਾਕਾਤ , ਤਸਵੀਰ ਹੋਈ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ ਜੋ ਕਿ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਮੁਲਾਕਾਤ ਦੀ ਹੈ।

By  Pushp Raj April 23rd 2024 07:00 AM

Sunanda Sharma meet Ananya Pandey: ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ ਜੋ ਕਿ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਮੁਲਾਕਾਤ ਦੀ ਹੈ। 

ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ। 

View this post on Instagram

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)


ਸੁਨੰਦਾ ਸ਼ਰਮਾ ਨੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਕੀਤੀ ਮੁਲਾਕਾਤ

ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਉਹ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਮੁੰਬਈ ਦੌਰੇ ਉੱਤੇ ਹੈ ਤੇ ਉਸ ਨੇ ਅਦਾਕਾਰਾ ਅਨੰਨਿਆ ਨਾਲ ਵੀ ਮੁਲਾਕਾਤ ਕੀਤੀ ਹੈ। 

ਫੈਨਜ਼ ਗਾਇਕਾ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਹ ਤਸਵੀਰ ਦੇਖ ਕੇ ਕੁਝ ਲੋਕ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਜਲਦ ਹੀ ਸੁਨੰਦਾ ਬਾਲੀਵੁੱਡ ਦਾ ਕੋਈ ਨਵਾਂ ਪ੍ਰੋਜੈਕਟਰ ਕਰਨ ਵਾਲੀ ਹੈ। ਫਿਲਹਾਲ ਅਨੰਨਿਆ ਤੇ ਸੁਨੰਦਾ ਸ਼ਰਮਾ ਦੋਹਾਂ ਵੱਲੋਂ ਇਸ ਸਬੰਧੀ ਕੋਈ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ।  

View this post on Instagram

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)


ਹੋਰ ਪੜ੍ਹੋ : Google doodle : ਗੂਗਲ ਨੇ ਵਿਸ਼ਵ ਧਰਤੀ ਦਿਵਸ 'ਤੇ ਖਾਸ ਡੂਡਲ ਬਣਾ ਕੇ ਜਲਵਾਯੂ ਪਰਿਵਤਨ ਪ੍ਰਤੀ ਕੀਤਾ ਜਾਗਰੂਕ 

ਸੁਨੰਦਾ ਸ਼ਰਮਾ ਦਾ ਵਰਕ ਫਰੰਟ 

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਜਲਦ ਹੀ ਫਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫਿਲਮ ਦੀ ਫਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।  


Related Post