ਸੁਨੰਦਾ ਸ਼ਰਮਾ ਨੇ ਕਾਨਸ ਫਿਲਮ ਫੈਸਟੀਵਲ 'ਚ ਬਾਲੀਵੁੱਡ ਗਾਇਕ ਸ਼ਾਨ ਮੁਲਾਕਾਤ ਦੀ ਤਸਵੀਰ ਕੀਤੀ ਸਾਂਝੀ
ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਨਾਲ-ਨਾਲ ਕਾਨਸ ਫਿਲਮ ਫੈਸਟੀਵਲ 'ਚ ਡੈਬਿਊ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਗਾਇਕਾ ਇਸ ਫੈਸਟੀਵਲ 'ਚ ਮਸ਼ਹੂਰ ਬਾਲੀਵੁੱਡ ਗਾਇਕ ਸ਼ਾਨ ਮੁਖਰਜ਼ੀ ਦੇ ਨਾਲ ਹੋਈ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ ਹੈ।
Sunanda Sharma with Shaan Mukherjee : ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਨਾਲ-ਨਾਲ ਕਾਨਸ ਫਿਲਮ ਫੈਸਟੀਵਲ 'ਚ ਡੈਬਿਊ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਗਾਇਕਾ ਇਸ ਫੈਸਟੀਵਲ 'ਚ ਮਸ਼ਹੂਰ ਬਾਲੀਵੁੱਡ ਗਾਇਕ ਸ਼ਾਨ ਮੁਖਰਜ਼ੀ ਦੇ ਨਾਲ ਹੋਈ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ ਹੈ।
ਦੱਸ ਦਈਏ ਕਿ ਗਾਇਕਾ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ -ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਆਪਣੇ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਮਜ਼ੇਦਾਰ ਮਨੋਰੰਜਕ ਵੀਡੀਓਜ਼ ਸ਼ੇਅਰ ਕਰਦੀ ਹੈ।
ਹਾਲ ਹੀ ਵਿੱਚ ਗਾਇਕਾ ਸੁਨੰਦਾ ਸ਼ਰਮਾ ਨੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਸ਼ੇਅਰ ਕਰਦਿਆਂ ਲਿਖਿਆ, 'ਇਹ ਮੁਲਾਕਾਤ ਕਾਫੀ ਖਾਸ ਸੀ ਤੇ ਹਮੇਸ਼ਾ ਲਈ ਯਾਦਗਾਰ ਬਣ ਗਈ ਹੈ। ਕਾਨਸ ਵਿੱਚ ਆਉਣਾ ਕਿਸੇ ਸੁਫਨੇ ਵਰਗਾ ਹੈ।
ਗਾਇਕਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾਂ ਦੇ ਨਾਲ-ਨਾਲ ਇਸ ਤਸਵੀਰ ਦੇ ਵਿੱਚ ਮਸ਼ਹੂਰ ਬਾਲੀਵੁੱਡ ਗਾਇਕ ਸ਼ਾਨ ਮੁਖਰਜੀ ਵੀ ਨਜ਼ਰ ਆ ਰਹੇ ਹਨ। ਇਸ ਤਸਵੀਰ ਵਿੱਚ ਤੁਸੀਂ ਦੋਹਾਂ ਨੂੰ ਟਵਿਨਿੰਗ ਕਰਦੇ ਹੋਏ ਵੇਖਿਆ ਗਿਆ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਮਾਰਸ਼ੀਅਸ 'ਚ ਪਹਿਲੀ ਵਾਰ ਕੁਆਈਡ ਬਾਈਕਿੰਗ ਦਾ ਮਜ਼ਾ ਲੈਂਦੀ ਆਈ ਨਜ਼ਰ, ਵੇਖੋ ਵੀਡੀਓ
ਫੈਨਜ਼ ਗਾਇਕਾ ਵੱਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਗਾਇਕਾ ਦੀ ਇਸ ਤਸਵੀਰ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਨੇ ਕਿਹਾ ਵਾਹ ਕਿਹਾ ਬਾਤ ਹੈ ਪੰਜੀਬ ਮੁਟਿਆਰ ਨੇ ਕਾਨਸ 'ਚ ਮਹਿਫਲ ਲੁੱਟ ਲਈ। ਇੱਕ ਹੋਰ ਯੂਜ਼ਰ ਨੇ ਲਿਖਿਆ, 'ਜੱਟੀ ਪੰਜਾਬ ਦੀ। '