ਸੁਨੰਦਾ ਸ਼ਰਮਾ ਨੇ ਸਾਂਝੀ ਕੀਤੀ ਨਵੀਂ ਵੀਡੀਓ, ਭੰਗੜਾ ਪਾਉਂਦੀ ਨਜ਼ਰ ਆਈ ਗਾਇਕਾ
ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੀ ਗਾਇਕੀ ਤੇ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਨਵੀ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ।
Sunanda Sharma Dance Video: ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੀ ਗਾਇਕੀ ਤੇ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਨਵੀ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ।
ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਗਾਇਕਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਗਾਇਕਾ ਨੂੰ ਡਾਸ ਕਰਦੇ ਹੋਏ ਵੇਖ ਸਕਦੇ ਹੋ।ਇਸ 'ਚ ਉਹ ਬਹੁਤ ਹੀ ਸੋਹਣੀ ਤੇ ਪਿਆਰੀ ਲੱਗ ਰਹੀ ਹੈ।
ਇਨ੍ਹਾਂ ਵੀਡੀਓ ਦੇ ਵਿੱਚ ਤੁਸੀਂ ਸੁਨੰਦਾ ਸ਼ਰਮਾ ਨੂੰ ਸ਼ਰਟ ਤੇ ਜੀਨਸ ਪਹਿਨੇ ਹੋਏ ਵੇਖ ਸਕਦੇ ਹੋ। ਗਾਇਕਾ ਟੀਵੀ ਉੱਤੇ ਗੀਤ ਲਗਾ ਕੇ ਭੰਗੜਾ ਪਾਉਂਦੀ ਹੋਈ ਤੇ ਆਪਣੇ ਸਮੇਂ ਨੂੰ ਬਹੁਤ ਸ਼ਾਨਦਾਰ ਢੰਗ ਨਾਲ ਬਤੀਤ ਕਰਦੀ ਹੋਈ ਵਿਖਾਈ ਦੇ ਰਹੀ ਹੈ।
ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਸਾਦਗੀ ਤੇ ਖੂਬਸੂਰਤੀ ਦੀ ਤਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਮਲਟੀ ਟੈਲੈਂਟਿਡ ਕੁੜੀ, ਬਿਊਟੀ ਵਿਦ ਬ੍ਰੇਨ।' ਇੱਕ ਹੋਰ ਨੇ ਲਿਖਿਆ, 'ਅੱਜ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਬਹੁਤ ਹੀ ਘੱਟ ਲੋਕ ਆਪਣੇ ਆਪ ਨਾਲ ਸਮਾਂ ਬਤੀਤ ਕਰਦੇ ਹਨ। ਸੁਨੰਦਾ ਉਨ੍ਹਾਂ ਚੋਂ ਇੱਕ ਹੈ।
ਸੁਨੰਦਾ ਸ਼ਰਮਾ ਦਾ ਵਰਕ ਫਰੰਟ
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਗਾਇਕਾ ਇਨ੍ਹੀਂ ਦਿਨੀਂ ਵਿਦੇਸ਼ ਵਿੱਚ ਆਪਣਾ ਮਿਊਜ਼ਿਕਲ ਟੂਰ ਕਰ ਰਹੀ ਹੈ ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।