ਇਸ ਪੰਜਾਬੀ ਗਾਇਕ ਦੀ ਕਾਰ ਦਿੱਲੀ ਦੇ ਪਾਸ਼ ਇਲਾਕੇ ‘ਚ ਹੋਈ ਚੋਰੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਦਿੱਲੀ ਦੇ ਪਾਸ਼ ਇਲਾਕੇ ‘ਚ ਦਿਨ ਦਿਹਾੜੇ ਇੱਕ ਪੰਜਾਬੀ ਗਾਇਕ ਦੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦਿੱਲੀ ਦੇ ਪਟੇਲ ਨਗਰ ਇਲਾਕੇ ‘ਚ ਚੋਰਾਂ ਨੇ ਦਿਨ ਦਿਹਾੜੇ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

By  Shaminder May 24th 2024 11:45 AM

ਦਿੱਲੀ ਦੇ ਪਾਸ਼ ਇਲਾਕੇ ‘ਚ ਦਿਨ ਦਿਹਾੜੇ ਇੱਕ ਪੰਜਾਬੀ ਗਾਇਕ  (Jazkirat Siingh )ਦੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦਿੱਲੀ ਦੇ ਪਟੇਲ ਨਗਰ ਇਲਾਕੇ ‘ਚ ਚੋਰਾਂ ਨੇ ਦਿਨ ਦਿਹਾੜੇ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਬਾਰੇ ਗਾਇਕ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਹੈ ਕਿ ‘ਚੋਰ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ । ਲੱਗਦਾ ਹੈ ਕਿ ਚੋਰਾਂ ਨੂੰ ਕਾਨੂੰਨ ਦਾ ਡਰ ਨਹੀਂ ਰਿਹਾ ਹੈ। 

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪੁੱਤਰ ਨੂੰ ਲੈ ਕੇ ਭਾਵੁਕ ਪੋਸਟ ਕੀਤੀ ਸਾਂਝੀ

ਗਾਇਕ ਨੇ ਦਰਜ ਕਰਵਾਈ ਸ਼ਿਕਾਇਤ

ਗਾਇਕ ਨੇ ਇਸ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ਨੂੰ ਉਮੀਦ ਹੈ ਕਿ ਪੁਲਿਸ ਤੁਰੰਤ ਇਸ ‘ਤੇ ਕਾਰਵਾਈ ਕਰਦੇ ਹੋਏ ਚੋਰਾਂ ਨੂੰ ਧਰ ਦਬੋਚੇਗੀ । ਚੋਰਾਂ ਦੇ ਹੌਸਲੇ ਦਿੱਲੀ ‘ਚ ਏਨੇ ਜ਼ਿਆਾਦਾ ਵਧ ਗਏ ਨੇ ਕਿ ਚੋਰ ਦਿਨ ਦਿਹਾੜੇ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ।

View this post on Instagram

A post shared by Jazkirat Siingh (@jazzkiratsinghofficial)


ਪੁਲਿਸ ਨੇ ਇਸ ਮਾਮਲੇ ‘ਚ ਸੀਸੀਟੀਵੀ ਫੁਟੇਜ ਦੀ ਬਾਰੀਕੀ ਦੇ ਨਾਲ ਜਾਂਚ ਕਰ ਰਹੀ ਹੈ ਤੇ ਜਲਦ ਹੀ ਚੋਰਾਂ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ।ਜਸਕੀਰਤ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਆਪਣੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕਰ ਚੁੱਕੇ ਹਨ ।  


 



Related Post