ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦੀ ਇੱਕ ਹੋਰ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਗਾਇਕ ਨੇ ਸਿਰ ‘ਤੇ ਟੇਢੀ ਜਿਹੀ ਦਸਤਾਰ ਬੰਨ੍ਹੀ ਹੋਈ ਹੈ ਅਤੇ ਉਸ ਦੇ ਕੁਝ ਦੋਸਤ ਵੀ ਇਸ ਤਸਵੀਰ ‘ਚ ਨਜ਼ਰ ਆ ਰਹੇ ਹਨ ।
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਅਤੇ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦੀ ਇੱਕ ਹੋਰ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਗਾਇਕ ਨੇ ਸਿਰ ‘ਤੇ ਟੇਢੀ ਜਿਹੀ ਦਸਤਾਰ ਬੰਨ੍ਹੀ ਹੋਈ ਹੈ ਅਤੇ ਉਸ ਦੇ ਕੁਝ ਦੋਸਤ ਵੀ ਇਸ ਤਸਵੀਰ ‘ਚ ਨਜ਼ਰ ਆ ਰਹੇ ਹਨ ।ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਲੱਗ ਹੀ ਗਿਆ ਹੋਣਾ ਕਿ ਇਹ ਕੌਣ ਹੈ। ਨਹੀਂ ! ਤਾਂ ਚੱਲੋਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਇਸ ਤਸਵੀਰ ‘ਚ ਨਜ਼ਰ ਆ ਰਿਹਾ ਨੌਜਵਾਨ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ (Preet Harpal) ਹੈ। ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਹਰਭਜਨ ਮਾਨ ਦਾ ਗੀਤ ਸੁਣ ਕੇ ਭਾਵੁਕ ਹੋਈ ਇਹ ਮਾਤਾ, ਵੇਖੋ ਵੀਡੀਓ
ਪ੍ਰੀਤ ਹਰਪਾਲ ਦਾ ਵਰਕ ਫ੍ਰੰਟ
ਪ੍ਰੀਤ ਹਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਨਾਲ ਹੀ ਉਹ ਵਧੀਆ ਗੀਤਕਾਰ ਵੀ ਹਨ । ਉਨ੍ਹਾਂ ਦੇ ਲਿਖੇ ਗੀਤ ਅਨੇਕਾਂ ਹੀ ਗਾਇਕਾਂ ਨੇ ਗਾਏ ਹਨ । ਪ੍ਰੀਤ ਹਰਪਾਲ ਨੇ ਗੀਤਾਂ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।
https://www.facebook.com/PreetHarpal/photos/a.329641660513006/2361927770617708/?type=3&ref=embed_post
ਜਿਸ ‘ਚ ਲੁਕਣਮੀਚੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਮਾਪੇ ਕਹਿੰਦੇ ਜੱਜ ਬਣਨਾ, ਸੂਟ ਪਟਿਆਲਾ, ਤੇਰੇ ਨੈਣ ਬੜਾ ਕੁਝ ਕਹਿਣ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।