ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਨਾ ਸਿਰਫ ਗਾਇਕੀ ਬਲਕਿ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।

By  Shaminder July 7th 2024 08:00 AM

ਪੰਜਾਬੀ ਸਿਤਾਰਿਆਂ (Punjabi Stars) ਦੇ ਬਚਪਨ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਨਾ ਸਿਰਫ ਗਾਇਕੀ ਬਲਕਿ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।

ਹੋਰ ਪੜ੍ਹੋ  : ਅਕਸ਼ੇ ਕੁਮਾਰ ਨੇ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੂੰ ਭੇਜੀ ੨੫ ਲੱਖ ਦੀ ਮਦਦ, ਗਲੋਰੀ ਬਾਵਾ ਨੇ ਕਿਹਾ ‘ਨਾ ਕਦੇ ਹੋਈ ਮੁਲਾਕਾਤ, ਨਾ ਮਿਲੀ, ਪਰ ਭਰਾ ਨੂੰ ਮਿਲ ਕੇ ਕਰਾਂਗੀ ਧੰਨਵਾਦ’

ਇਹੀ ਨਹੀਂ ਇਸ ਗਾਇਕ ਨੇ ਗੀਤਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ । ਹਾਲੇ ਵੀ ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਗਾਇਕ ਪ੍ਰੀਤ ਹਰਪਾਲ ਦੀ । ਜਿਨ੍ਹਾਂ ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਤਸਵੀਰ ਗਾਇਕ ਦੇ ਬਚਪਨ ਦੀ ਹੈ । ਜਿਸ ‘ਚ ਉਹ ਕੋਲਡ ਡਰਿੰਕ ਪੀਂਦੇ ਹੋਏ ਦਿਖਾਈ ਦੇ ਰਹੇ ਹਨ ।


ਇਹ ਤਸਵੀਰ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ । ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਸਿੱਧਾ ਜਿਹਾ ਜ਼ਮਾਨਾ ਹੁੰਦਾ ਸੀ, ਘਰ ਵੀ ਪੁਰਾਣਾ ਹੁੰਦਾ ਸੀ । ਸੱਚੇ ਸੁੱਚੇ ਲੋਕ ਹੁੰਦੇ ਸੀ ।ਸੱਚਾ ਹੀ ਯਾਰਾਨਾ ਹੁੰਦਾ ਸੀ ।ਪੁਰਾਣੀਆਂ ਯਾਦਾਂ ਪਿਤਾ ਜੀ ਅਤੇ ਮਾਮਾ ਜੀ ਦੇ ਨਾਲ’। ਪ੍ਰੀਤ ਹਰਪਾਲ ਦੀ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

View this post on Instagram

A post shared by Preet Harpal Singh (@preet.harpal)



Related Post