ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਬੁੱਝੋ ਤਾਂ ਜਾਣੀਏ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਹੈ ਅਤੇ ਆਪਣੇ ਹਰ ਅੰਦਾਜ਼ ਦੇ ਨਾਲ ਇਸ ਗਾਇਕ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

By  Shaminder July 28th 2024 07:30 AM

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਖ਼ਾਸ ਕਰਕੇ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਫੈਨਸ ਨੂੰ ਖੂਬ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਹੈ ਅਤੇ ਆਪਣੇ ਹਰ ਅੰਦਾਜ਼ ਦੇ ਨਾਲ ਇਸ ਗਾਇਕ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।

ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਗਾਇਕੀ ਦੇ ਨਾਲ-ਨਾਲ ਬਿਜਲੀ ਬੋਰਡ ‘ਚ ਵੀ ਕੀਤੀ ਨੌਕਰੀ, ਅੱਜ ਤੱਕ ਨਹੀਂ ਗਾਇਆ ਦੋਗਾਣਾ, ਜਾਣੋ ਗਾਇਕਾ ਦੀ ਨਿੱਜੀ ਜ਼ਿੰਦਗੀ ਤੇ ਕਰੀਅਰ ਬਾਰੇ

ਅਸੀਂ ਗੱਲ ਕਰ ਰਹੇ ਹਾਂ ਦਿਲਜੀਤ ਦੋਸਾਂਝ ਦੀ । ਜਿਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਇਨ੍ਹਾਂ ਤਸਵੀਰਾਂ ‘ਚ ਗਾਇਕ ਨੇ ਆਪਣੇ ਸਿਰ ‘ਤੇ ਜੂੜਾ ਕੀਤਾ ਹੋਇਆ ਹੈ। ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਗਲ ‘ਚ ਹਾਰ ਪਾਏ ਹੋਏ ਨਜ਼ਰ ਆ ਰਹੇ ਹਨ । ਇਹ ਤਸਵੀਰ ਕਿਸੇ ਵਿਆਹ ਸਮਾਰੋਹ ਦੀ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ‘ਤੇ ਗਾਇਕ ਦੇ ਫੈਨਸ ਵੀ ਖੂਬ ਪਿਆਰ ਲੁਟਾ ਰਹੇ ਹਨ । 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਲਦ ਹੀ ਫੈਨਸ ‘ਚ ਆਪਣੀ ਫ਼ਿਲਮ ਪੰਜਾਬ 95 ਦੇ ਨਾਲ ਹਾਜ਼ਰੀ ਲਵਾਉਣ ਜਾ ਰਹੇ ਹਨ । 

View this post on Instagram

A post shared by DILJIT DOSANJH (@diljitdosanjh)


Related Post