ਮਰਹੂਮ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਯਾਦ ‘ਚ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਸਾਹਿਤ ਜਗਤ ਦੀਆ ਹਸਤੀਆਂ ਨੇ ਵੀ ਹਿੱਸਾ ਲਿਆ ਅਤੇ ਨਮ ਅੱਖਾਂ ਦੇ ਨਾਲ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ । ਹੁਣ ਪੰਜਾਬ ਸਰਕਾਰ ਦੇ ਵੱਲੋਂ ਸੁਰਜੀਤ ਪਾਤਰ ਨੂੰ ਲੈ ਕੇ ਨਵਾਂ ਐਲਾਨ ਕੀਤਾ ਗਿਆ ਹੈ।

By  Shaminder May 14th 2024 02:10 PM

ਪੰਜਾਬੀ ਕਵੀ ਸੁਰਜੀਤ ਪਾਤਰ (Surjit Patar) ਜੋ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਗਏ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਫ਼ਿਲਮ ਜਗਤ ਦੇ ਵੱਲੋਂ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਸਾਹਿਤ ਜਗਤ ਦੀਆ ਹਸਤੀਆਂ ਨੇ ਵੀ ਹਿੱਸਾ ਲਿਆ ਅਤੇ ਨਮ ਅੱਖਾਂ ਦੇ ਨਾਲ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ।

ਹੋਰ ਪੜ੍ਹੋ : ਇਸ ਵਜ੍ਹਾ ਕਰਕੇ ਸਿੱਖਾਂ ਦੀ ਕੁੜੀ ਅੰਮ੍ਰਿਤਾ ਸਿੰਘ ਨੇ ਅਪਣਾਇਆ ਮੁਸਲਿਮ ਧਰਮ

ਹੁਣ ਪੰਜਾਬ ਸਰਕਾਰ ਦੇ ਵੱਲੋਂ ਸੁਰਜੀਤ ਪਾਤਰ ਨੂੰ ਲੈ ਕੇ ਨਵਾਂ ਐਲਾਨ ਕੀਤਾ ਗਿਆ ਹੈ।  ਦਰਅਸਲ ਪੰਜਾਬ ਸਰਕਾਰ ਦੇ ਵੱਲੋਂ ਪੰਜਾਬੀ ਕਵੀ ਤੇ ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ‘ਚ ਹਰ ਸਾਲ ਅਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ।ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਹਰ ਸਾਲ ਦਿੱਤਾ ਜਾਵੇਗਾ।ਇਸ ਸਬੰਧੀ ਸਾਰੀ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਤਿਆਰ ਕੀਤੀ ਗਈ ਹੈ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਦੇ ਵੱਲੋਂ ਕੀਤੀ ਜਾਵੇਗੀ। ਖਬਰਾਂ ਇਹ ਵੀ ਹਨ ਕਿ ਸਰਕਾਰ ਇਸ ‘ਚ ਕਿਸੇ ਤਰ੍ਹਾਂ ਦਾ ਦਖਲ ਨਹੀਂ ਦੇਵੇਗੀ।

ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ 

ਦੱਸ ਦਈਏ ਕਿ ਬੀਤੇ ਦਿਨ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ । ਲੁਧਿਆਣਾ ‘ਚ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਭਾਗ ਲਿਆ ਸੀ । 

 




Related Post