ਪੰਜਾਬੀ ਫਿਲਮ ‘ਜ਼ਿੰਦਗੀ ਜ਼ਿੰਦਾਬਾਦ’ ਦੀ ਸਟਾਰਕਾਸਟ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਨਤਮਸਤਕ
ਪੰਜਾਬੀ ਫਿਲਮ 'ਜ਼ਿੰਦਗੀ ਜਿੰਦਾਬਾਦ ਦੀ ਸਟਾਰਕਾਸਟ ਮੈਂਡੀ ਤੱਖੜ ਅਤੇ ਸੁਖਦੀਪ ਸੁੱਖ ਅਤੇ ਫਿਲਮ ਦੀ ਹੋਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਨ ਪਹੁੰਚਦੇ ਹਨ ਜਿਸ ਦੇ ਚਲਦੇ ਨਵੀਂ ਆ ਰਹੀ ਪੰਜਾਬੀ ਫਿਲਮ 'ਜ਼ਿੰਦਗੀ ਜਿੰਦਾਬਾਦ ਦੀ ਸਟਾਰਕਾਸਟ ਮੈਂਡੀ ਤੱਖੜ ਅਤੇ ਸੁਖਦੀਪ ਸੁੱਖ ਅਤੇ ਫਿਲਮ ਦੀ ਹੋਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਹੋਰ ਪੜ੍ਹੋ :
ਜਿੱਥੇ ਇਨ੍ਹਾਂ ਸਿਤਾਰਿਆਂ ਨੇ ਫਿਲਮ ਦੀ ਚੜਦੀ ਕਲਾ ਦੇ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕੀਤੀ । ਉੱਥੇ ਹੀ ਇਨ੍ਹਾਂ ਫ਼ਿਲਮੀ ਸਿਤਾਰਿਆਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਤੇ ਸਰਬੱਤ ਦੇ ਭਲੇ ਦੀ ਵਾਹਿਗੁਰੂ ਦੇ ਚਰਨਾਂ ‘ਚ ਅਰਦਾਸ ਕੀਤੀ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਡੀ ਤੱਖੜ ਅਤੇ ਸੁਖਦੀਪ ਸੁੱਖ ਨੇ ਕਿਹਾ ਕਿ ਉਹਨਾਂ ਦੀ ਫਿਲਮ 27 ਅਕਤੂਬਰ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਅੱਜ ਉਹਨਾਂ ਵੱਲੋਂ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਕਿਸੇ ਇਨਸਾਨ ਦੀ ਅਸਲ ਜਿੰਦਗੀ ਦੇ ਉਪਰ ਅਧਾਰਿਤ ਉਹਨਾਂ ਵੱਲੋਂ ।‘ਜ਼ਿੰਦਗੀ ਜ਼ਿੰਦਾਬਾਦ’ ਫਿਲਮ ਬਣਾਈ ਗਈ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਇਹ ਫਿਲਮ ਦਰਸ਼ਕਾਂ ਦੇ ਦਿਲਾਂ ਉੱਪਰ ਜ਼ਰੂਰ ਰਾਜ ਕਰੇਗੀ ।