ਗੁੱਗੂ ਗਿੱਲ ਦੇ ਪੁੱਤਰ ਦੇ ਵਿਆਹ ਦਾ ਵੀਡੀਓ ਹੋ ਰਿਹਾ ਵਾਇਰਲ, ਵੇਖੋ ਵੀਡੀਓ

ਅਦਾਕਾਰ ਗੁੱਗੂ ਗਿੱਲ ਦੇ ਪੁੱਤਰ ਦੇ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿਹਰਾ ਬੰਦੀ ਦੀ ਰਸਮ ਨਿਭਾਈ ਜਾ ਰਹੀ ਹੈ ।

By  Shaminder May 27th 2024 11:26 AM

ਅਦਾਕਾਰ ਗੁੱਗੂ ਗਿੱਲ (Guggu Gill) ਦੇ ਪੁੱਤਰ ਦੇ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿਹਰਾ ਬੰਦੀ ਦੀ ਰਸਮ ਨਿਭਾਈ ਜਾ ਰਹੀ ਹੈ ਅਤੇ ਗੁੱਗੂ ਗਿੱਲ ਸਭ ਨੂੰ ਕਹਿ ਰਹੇ ਹਨ ਕਿ ਤੁਸੀਂ ਬਸ ਤਸਵੀਰਾਂ ਲਈ ਜਾਓ, ਇਹ ਜੋ ਕਰਦੀਆਂ ਹਨ ਕਰੀ ਜਾਣ ਦਿਓ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੁੱਗੂ ਗਿੱਲ ਦੇ ਪਰਿਵਾਰ ਵਾਲੇ ਵੀ ਉਨ੍ਹਾਂ ਨੂੰ ਤਿਆਰ ਕਰਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਗੁੱਗੂ ਗਿੱਲ ਦੇ ਪੁੱਤਰ ਦਾ ਵਿਆਹ ਕੁਝ ਸਮਾਂ ਪਹਿਲਾਂ ਹੋਇਆ ਸੀ । ਜਿਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।  


ਹੋਰ ਪੜ੍ਹੋ  : ਗਾਇਕਾ ਪਰਵੀਨ ਭਾਰਟਾ ਦੀ ਅੱਜ ਵੈਡਿੰਗ ਐਨੀਵਰਸਰੀ, ਗਾਇਕਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ

  ਗੁੱਗੂ ਗਿੱਲ ਦਾ ਵਰਕ ਫ੍ਰੰਟ 

  ਗੁੱਗੂ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਕੁਝ ਸਮਾਂ ਪਹਿਲਾਂ ਉਹ ਜੱਦੀ ਸਰਦਾਰ, ਭੱਜੋ ਵੀਰੋ ਵੇ ਸਣੇ ਕਈ ਵੈੱਬ ਸੀਰੀਜ਼ ‘ਚ ਵੀ ਦਿਖਾਈ ਦੇ ਚੁੱਕੇ ਹਨ।

View this post on Instagram

A post shared by Neenu Sekhon (@neenusekhon)


ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਉਹ ਐਮੀ ਵਿਰਕ ਦੇ ਨਾਲ ਵੀ ਫ਼ਿਲਮ ‘ਚ ਨਜ਼ਰ ਆਏ ਸਨ । 

View this post on Instagram

A post shared by Guggu Gill (@realguggugill)





Related Post