ਤਸਵੀਰ ‘ਚ ਨਜ਼ਰ ਆ ਰਿਹਾ ਇਹ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਸਟਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
ਪੰਜਾਬੀ ਸਿਤਾਰਿਆਂ (Punjabi Stars) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਸਟਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।
ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਅਸੀਂ ਗੱਲ ਕਰ ਰਹੇ ਹਾਂ ਟੇਢੀ ਪੱਗ ਵਾਲੇ ਸੋਹਣੇ ਤੇ ਸਰਦਾਰ ਮੁੰਡੇ ਦੀ ।ਜਿਸ ਨੇ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
ਹੁਣ ਤਾਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਨਹੀ ਸਮਝੇ ! ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਸਿਤਾਰੇ ਰਵਿੰਦਰ ਗਰੇਵਾਲ(Ravinder Grewal) ਦੀ । ਜਿਨ੍ਹਾਂ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਸੀ ।
ਬਤੌਰ ਗਾਇਕ ਕੀਤੀ ਆਪਣੇ ਕਰੀਅਰ ਦੀ ਸ਼ੁਰੂਆਤ
ਰਵਿੰਦਰ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਦਾਕਾਰੀ ‘ਚ ਵੀ ਮੱਲਾਂ ਮਾਰੀਆਂ । ਗਾਇਕ ਹੋਣ ਦੇ ਨਾਲ ਨਾਲ ਰਵਿੰਦਰ ਗਰੇਵਾਲ ਇੱਕ ਕਾਮਯਾਬ ਕਿਸਾਨ ਅਤੇ ਪਸ਼ੂ ਪਾਲਕ ਵੀ ਹਨ । ਉਨ੍ਹਾਂ ਨੇ ਆਪਣੇ ਫਾਰਮ ਹਾਊਸ ‘ਤੇ ਕਈ ਪਸ਼ੂ ਪੰਛੀ ਵੀ ਰੱਖੇ ਹੋਏ ਹਨ । ਜਿਨ੍ਹਾਂ ਦੇ ਨਾਲ ਉਹ ਅਕਸਰ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।