ਦਿਲਜੀਤ ਦੋਸਾਂਝ ਨੂੰ ਮਿਲਣ ਦੀ ਦਿਲੀ ਇੱਛਾ ਰੱਖਦਾ ਹੈ ਇਹ ਪਾਕਿਸਤਾਨੀ ਕ੍ਰਿਕੇਟਰ, ਦਿਲਜੀਤ ਨੇ ਵੀ ਭਰੀ ਹਾਮੀ

ਦਿਲਜੀਤ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਅਖਤਰ ਨੇ ਕਮੈਂਟ ਕੀਤਾ ਕਿ 'ਮੈਂ ਤੁਹਾਡੇ ਕੰਮ ਨੂੰ ਬਹੁਤ ਪਸੰਦ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ' ।

By  Shaminder August 24th 2024 09:47 AM -- Updated: August 24th 2024 10:18 AM

ਦਿਲਜੀਤ ਦੋਸਾਂਝ (Diljit Dosanjh)ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ । ਪਰ ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ਅਤੇ ਹਮੇਸ਼ਾ ਹੀ ਸਭ ਦੇ ਨਾਲ ਨਿਮਰਤਾ ਦੇ ਨਾਲ ਪੇਸ਼ ਆਏ ਹਨ।ਉਹ ਹਰ ਆਮ ਖ਼ਾਸ ਇਨਸਾਨ ਨੂੰ ਮਿਲਦੇ ਹਨ ਅਤੇ ਹਰ ਤਰ੍ਹਾਂ ਦੇ ਲੋਕਾਂ ‘ਚ ਵਿਚਰਦੇ ਹਨ।ਇਹੀ ਕਾਰਨ ਹੈ ਕਿ ਹਰ ਕੋਈ ਉਨ੍ਹਾਂ ਦਾ ਪਲਾਂ ‘ਚ ਹੀ ਮੁਰੀਦ ਹੋ ਜਾਂਦਾ ਹੈ।

ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਫੈਨਸ ਵੀ ਦੇ ਰਹੇ ਵਧਾਈ

ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਉਹ ਹਮੇਸ਼ਾ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿੱਥੇ ਉਹ ਕਿਤੇ ਘੁੰਮਣ ਗਏ ਹੋਏ ਲੱਗਦੇ ਨੇ। ਦਿਲਜੀਤ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਅਖਤਰ ਨੇ ਕਮੈਂਟ ਕੀਤਾ ਕਿ 'ਮੈਂ ਤੁਹਾਡੇ ਕੰਮ ਨੂੰ ਬਹੁਤ ਪਸੰਦ ਕਰਦਾ ਹਾਂ ਅਤੇ ਤੁਹਾਨੂੰ  ਮਿਲਣਾ ਚਾਹੁੰਦਾ ਹਾਂ' । ਜਿਸ ‘ਤੇ ਦਿਲਜੀਤ ਨੇ ਹਾਮੀ ਭਰਦਿਆਂ ਇਸ ਕਮੈਂਟ ਦਾ ਜਵਾਬ ਦਿੱਤਾ ‘ਜ਼ਰੂਰ ਭਾਜੀ’। ਦਿਲਜੀਤ ਦੇ ਇਸ ਕਮੈਂਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਪਰ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਵੀ ਕਰ ਚੁੱਕੇ ਹਨ।

View this post on Instagram

A post shared by DILJIT DOSANJH (@diljitdosanjh)


Related Post