ਗੁਰੁ ਅਰਜਨ ਦੇਵ ਜੀ ਦਾ ਅੱਜ ਹੈ ਸ਼ਹੀਦੀ ਪੁਰਬ, ਸੰਗਤਾਂ ਨੇ ਗੁਰੁ ਸਾਹਿਬ ਦੀ ਸ਼ਹਾਦਤ ਨੂੰ ਕੀਤਾ ਯਾਦ,ਅਦਾਕਾਰ ਦਰਸ਼ਨ ਔਲਖ ਨੇ ਗੁਰੁ ਸਾਹਿਬ ਦੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ
ਗੁਰੁ ਅਰਜਨ ਦੇਵ ਜੀ ਦਾ ਅੱਜ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਗੁਰੁ ਸਾਹਿਬ ਜੀ ਦੇ ਸ਼ਹੀਦੀ ਪੁਰਬ ‘ਤੇ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਗੁਰੁ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ।
ਗੁਰੁ ਅਰਜਨ ਦੇਵ ਜੀ (Guru Arjan Dev Ji) ਦਾ ਅੱਜ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਗੁਰੁ ਸਾਹਿਬ ਜੀ ਦੇ ਸ਼ਹੀਦੀ ਪੁਰਬ ‘ਤੇ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਗੁਰੁ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਤੇਰਾ ਕੀਆ ਮੀਠਾ ਲਾਗੈ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ਪੰਜਵੇਂ ਪਾਤਸ਼ਾਹ ਸ਼ਾਂਤੀ ਦੇ ਪੁੰਜ,ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਦਿਵਸ” ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਸਰਬੱਤ ਦੇ ਭਲੇ ਦੀ ਅਰਦਾਸ’।
ਹੋਰ ਪੜ੍ਹੋ : ਸੋਨਮ ਕਪੂਰ ਦਾ ਅੱਜ ਹੈ ਜਨਮ ਦਿਨ, ਕਦੇ 90 ਕਿੱਲੋ ਹੁੰਦਾ ਸੀ ਸੋਨਮ ਦਾ ਵਜ਼ਨ, ਜਾਣੋ ਕਿਸ ਤਰ੍ਹਾਂ ਬਦਲੀ ਲੁੱਕ
ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੁ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰ ਰਹੀਆਂ ਹਨ ।ਗੁਰੁ ਸਾਹਿਬ ਜੀ ਦਾ ਜਨਮ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ ਸੀ।ਦਰਸ਼ਨ ਔਲਖ ਅਕਸਰ ਗੁਰੁ ਸਾਹਿਬਾਨ ਦੇ ਨਾਲ ਸਬੰਧਤ ਗੁਰ ਪੁਰਬ ਦੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ ।
ਦਰਸ਼ਨ ਔਲਖ ਦਾ ਵਰਕ ਫ੍ਰੰਟ
ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ।