ਕਰਤਾਰ ਚੀਮਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਕਰਤਾਰ ਚੀਮਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਅੱਜ ਅਦਾਕਾਰ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ।

By  Shaminder December 15th 2023 11:36 AM

ਕਰਤਾਰ ਚੀਮਾ (Kartar Cheema) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਅੱਜ ਅਦਾਕਾਰ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ।ਕਰਤਾਰ ਚੀਮਾ ਦਾ ਜਨਮ 15 ਦਸੰਬਰ 1982 ਨੂੰ ਸੰਗਰੂਰ ਦੇ ਮੋਰਾਂਵਾਲੀ ‘ਚ ਹੋਇਆ । ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਸਕੂਲ ਦੀ ਪੜ੍ਹਾਈ ਸੁਨਾਮ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੂਰੀ ਕੀਤੀ ਹੈ।

ਹੋਰ ਪੜ੍ਹੋ :  ਦਸਮ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਅਤੇ ਨਿਸ਼ਾ ਬਾਨੋ ਨੇ ਸੰਗਤਾਂ ਨੂੰ ਦਿੱਤੀ ਵਧਾਈ

ਇਸ ਤੋਂ ਬਾਅਦ ਉਨ੍ਹਾਂ ਨੇ ਉਚੇਰੀ ਸਿੱਖਿਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੂਰੀ ਕੀਤੀ।ਇਸ ਦੇ ਨਾਲ ਹੀ ਥੀਏਟਰ ਅਤੇ ਟੈਲੀਵਿਜ਼ਨ ‘ਚ ਮਾਸਟਰ ਡਿਗਰੀ ਕੀਤੀ । ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਗੀਤਾਂ ‘ਚ ਬਤੌਰ ਮਾਡਲ ਕੰਮ ਕਰਨ ਦਾ ਮੌਕਾ ਮਿਲਿਆ ।


ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਹੁਣ ਤੱਕ ਕਰਤਾਰ ਚੀਮਾ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ ।ਜਿਸ ਤੋਂ ਬਾਅਦ ਉਨ੍ਹਾਂ ਨੂੰ ਫ਼ਿਲਮਾਂ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਬਤੌਰ ਵਿਲੇਨ ਕੰਮ ਕੀਤਾ । ਜਿਸ ‘ਚ ਯਾਰ ਅਣਮੁੱਲੇ, ਥਾਣਾ ਸਦਰ, ਸਿਕੰਦਰ, ਦਾਰਾ ਦੁਸ਼ਮਣ, ਮਿੱਟੀ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਵ੍ਹਾਈਟ ਪੰਜਾਬ’ ਵੀ ਆਈ ਹੈ ।  

View this post on Instagram

A post shared by Kartar Cheema (@kartarcheema1)


ਫਿੱਟਨੈਸ ਦਾ ਰੱਖਦੇ ਹਨ ਖ਼ਾਸ ਖਿਆਲ 

ਕਰਤਾਰ ਚੀਮਾ ਆਪਣੀ ਫਿੱਟਨੈਸ ਦਾ ਖ਼ਾਸ ਧਿਆਨ ਰੱਖਦੇ ਹਨ । ਉਹ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵਹਾਉਂਦੇ ਹਨ ਅਤੇ ਕਈਆਂ ਨੌਜਵਾਨਾਂ ਦੇ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ । 

 





Related Post