ਸਤਿੰਦਰ ਸਰਤਾਜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ
ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਹਿੱਟ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਸਰੋਤਿਆਂ ਦਾ ਦਿਲ ਹਮੇਸ਼ਾ ਹੀ ਜਿੱਤਿਆ ਹੈ । ਅੱਜ ਅਸੀਂ ਤੁਹਾਨੂੰ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ ।
ਸਤਿੰਦਰ ਸਰਤਾਜ (Satinder Sartaaj)ਪੰਜਾਬੀ ਇੰਡਸਟਰੀ ਦੇ ਹਿੱਟ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਸਰੋਤਿਆਂ ਦਾ ਦਿਲ ਹਮੇਸ਼ਾ ਹੀ ਜਿੱਤਿਆ ਹੈ । ਅੱਜ ਅਸੀਂ ਤੁਹਾਨੂੰ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ ।
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਸਟ੍ਰੀਟ ਫੂਡ ਦਾ ਅਨੰਦ ਲੈਂਦੀ ਹੋਈ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਸਤਿੰਦਰ ਸਰਤਾਜ ਦਾ ਜਨਮ
ਸਤਿੰਦਰ ਸਰਤਾਜ ਦਾ ਜਨਮ ਹੁਸ਼ਿਆਰਪੁਰ ਦੇ ਪਿੰਡ ਬਜਰਾਵਰ ‘ਚ ਹੋਇਆ ਸੀ ਅਤੇ ਇੱਥੋਂ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਸੀ । ਜਿਸ ਤੋਂ ਬਾਅਦ ਉਚੇਰੀ ਸਿੱਖਿਆ ਮਿਊਜ਼ਿਕ ਵਿਦ ਆਨਰ ਅਤੇ ਪੰਜ ਸਾਲ ਦਾ ਡਿਪਲੋਮਾ ਸੰਗੀਤ 'ਚ ਕੀਤਾ ਅਤੇ ਸੂਫ਼ੀ ਮਿਊਜ਼ਿਕ 'ਚ ਡਿਗਰੀ ਵੀ ਕੀਤੀ ।
ਉਹ ਅਜਿਹੇ ਗਾਇਕ ਹਨ ਜੋ ਪੰਜਾਬੀ ਮਿਊਜ਼ਿਕ 'ਚ ਡਾਕਟਰੇਟ ਹਨ ਅਤੇ ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਾਉਂਦੇ ਵੀ ਰਹੇ ਹਨ । ਉਨ੍ਹਾਂ ਦਾ ਵਿਆਹ ੯ ਦਸੰਬਰ 2010'ਚ ਗੌਰੀ ਨਾਲ ਹੋਇਆ ।
ਬਚਪਨ ਤੋਂ ਹੀ ਸੀ ਗਾਇਕੀ ਦਾ ਸ਼ੌਂਕ
ਸਤਿੰਦਰ ਸਰਤਾਜ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਰਿਆਲਟੀ ਸ਼ੋਅ ‘ਚ ਵੀ ਭਾਗ ਲਿਆ ਸੀ ।ਉਨ੍ਹਾਂ ਨੇ ਜ਼ੀ ਅੰਤਾਕਸ਼ਰੀ ਸ਼ੋਅ 'ਚ ਵੀ ਪਰਫਾਰਮ ਕੀਤਾ ਸੀ । ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਗੀਤ ‘ਸਾਈਂ’ ਗੀਤ ਦੇ ਨਾਲ ਮਿਲੀ ਸੀ ।
ਜਿਸ ਤੋਂ ਬਾਅਦ ਸਰਤਾਜ ਪੂਰੀ ਦੁਨੀਆ ‘ਤੇ ਛਾ ਗਏ । ਉਹ ਜਿੱਥੇ ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਆਪਣੀ ਬਿਹਤਰੀਨ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ । ਗੀਤਾਂ ਦੇ ਨਾਲ-ਨਾਲ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਜਿਸ ‘ਚ ਬਲੈਕ ਪ੍ਰਿੰਸ, ਕਲੀ ਜੋਟਾ, ਇੱਕੋਮਿੱਕੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।