ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਅੱਜ ਹੈ ਜੋਤੀ ਜੋਤ ਦਿਵਸ, ਅਦਾਕਾਰ ਦਰਸ਼ਨ ਔਲਖ ਨੇ ਸਾਂਝੀ ਕੀਤੀ ਪੋਸਟ, ਸੰਗਤਾਂ ਗੁਰੁ ਸਾਹਿਬ ਨੂੰ ਕਰ ਰਹੀਆਂ ਯਾਦ

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ । ਇਸ ਮੌਕੇ ਸੰਗਤਾਂ ਗੁਰੁ ਘਰਾਂ ‘ਚ ਜਾ ਕੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੁ ਸਾਹਿਬ ਦੀਆਂ ਸਿੱਖਿਆਵਾਂ ਤੇ ਉਨ੍ਹਾਂ ‘ਤੇ ਪਾਏ ਪੂਰਨਿਆਂ ‘ਤੇ ਚੱਲ ਰਹੀਆਂ ਹਨ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ ।

By  Shaminder October 9th 2023 10:58 AM -- Updated: October 9th 2023 11:04 AM

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ (Guru Nanak Dev ji ) ਦਾ ਅੱਜ ਜੋਤੀ ਜੋਤ ਦਿਵਸ (Jyoti Jot Divas)ਹੈ । ਇਸ ਮੌਕੇ ਸੰਗਤਾਂ ਗੁਰੁ ਘਰਾਂ ‘ਚ ਜਾ ਕੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੁ ਸਾਹਿਬ ਦੀਆਂ ਸਿੱਖਿਆਵਾਂ ਤੇ ਉਨ੍ਹਾਂ ‘ਤੇ ਪਾਏ ਪੂਰਨਿਆਂ ‘ਤੇ ਚੱਲ ਰਹੀਆਂ ਹਨ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ । ਅਦਾਕਾਰ ਦਰਸ਼ਨ ਔਲਖ (Darshan Aulakh)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ ।

ਹੋਰ ਪੜ੍ਹੋ  :  ਪਰਵੀਨ ਭਾਰਟਾ ਨੇ ਆਪਣੇ ਪਤੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਉਨ੍ਹਾ ਨੇ ਲਿਖਿਆ ‘ਜੋਤੀ ਜੋਤਿ ਮਿਲਾਇ ਕੈ, ਸਤਿਗੁਰ ਨਾਨਕਿ ਰੂਪ ਵਟਾਇਆ॥ ਲਖਿ ਨ ਕੋਈ ਸਕਈ, ਆਚਰਜੇ ਆਚਰਜੁ ਦਿਖਾਇਆ॥ ਕਾਇਆ ਪਲਟਿ ਸਰੂਪ ਬਣਾਇਆ॥ਪਹਿਲੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ💐”ਜੋਤੀ ਜੋਤਿ ਪੁਰਬ”💐ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥‘। ਜਗਤ ਗੁਰੁ, ਗੁਰੁ ਨਾਨਕ ਦੇਵ ਜੀ ਦਾ ਜਦੋਂ ਇਸ ਦੁਨੀਆ ‘ਤੇ ਪ੍ਰਕਾਸ਼ ਹੋਇਆ ਤਾਂ ਕੁਲ ਲੁਕਾਈ ਵਹਿਮਾਂ ਭਰਮਾਂ, ਜਾਤ ਪਾਤ ਦੇ ਭੇਦ ਭਾਵ ‘ਚ ਫਸੀ ਹੋਈ ਸੀ ।


ਗੁਰੁ ਸਾਹਿਬ ਨੇ ਭਰਮ ਭੁਲੇਖਿਆਂ ‘ਚ ਫਸੇ ਲੋਕਾਂ ਨੂੰ ਇਨ੍ਹਾਂ ਵਹਿਮਾਂ ਭਰਮਾਂ ਚੋਂ ਕੱਢ ਕੇ ਉਨ੍ਹਾਂ ਨੂੰ ‘ਨਾਮ’ ਦੇ ਨਾਲ ਜੋੜਿਆ । 

View this post on Instagram

A post shared by DARSHAN AULAKH ਦਰਸ਼ਨ ਔਲਖ (@darshan_aulakh)

 

ਦਰਸ਼ਨ ਔਲਖ ਦਾ ਵਰਕ ਫ੍ਰੰਟ 

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ ।   


 


Related Post