ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ ।ਇਸ ਮੌਕੇ ‘ਤੇ ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।

By  Shaminder October 18th 2023 02:34 PM

ਪਰਮੀਸ਼ ਵਰਮਾ (Parmish Verma) ਅਤੇ ਗੀਤ ਗਰੇਵਾਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ ।ਇਸ ਮੌਕੇ ‘ਤੇ ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਇਸੇ ਦਿਨ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝੀ ਸੀ । 


ਹੋਰ ਪੜ੍ਹੋ : 
ਬਿੱਗ ਬੌਸ 17 : ਅੰਕਿਤਾ ਲੋਖੰਡੇ ਨੂੰ ਪਤੀ ਵਿੱਕੀ ਜੈਨ ਕੀਤਾ ਦੁਖੀ, ਫੁੱਟ ਫੁੱਟ ਕੇ ਰੋਈ ਅਦਾਕਾਰਾ

ਗੀਤ ਗਰੇਵਾਲ ਕੈਨੇਡਾ ਮੂਲ ਦੀ ਰਹਿਣ ਵਾਲੀ 

ਗੀਤ ਗਰੇਵਾਲ ਕੈਨੇਡਾ ਮੂਲ ਦੀ ਰਹਿਣ ਵਾਲੀ ਹੈ ਅਤੇ ਲਾਕਡਾਊਨ ਦੇ ਦੌਰਾਨ ਪਰਮੀਸ਼ ਵਰਮਾ  ਨੇ ਆਪਣੇ ਲੇਡੀ ਲਵ ਦੇ ਬਾਰੇ ਖੁਲਾਸਾ ਕੀਤਾ ਸੀ ।ਉਨ੍ਹਾਂ ਨੇ ਕੈਨੇਡਾ ‘ਚ ਹੀ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । 


 ਪਰਮੀਸ਼ ਵਰਮਾ ਨੇ ਬਤੌਰ ਗਾਇਕ ਕੀਤੀ ਸੀ ਸ਼ੁਰੂਆਤ 

ਗਾਇਕ ਪਰਮੀਸ਼ ਵਰਮਾ ਨੇ ਬਤੌਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ।


ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਉਹ ਇੱਕ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਅਦਾਕਾਰ, ਪ੍ਰੋਡਿਊਸਰ ਅਤੇ ਫ਼ਿਲਮ ਡਾਇਰੈਕਟਰ ਵੀ ਹਨ ।    

  View this post on Instagram

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)




 



Related Post