ਰਾਜਕੁਮਾਰ ਰਾਓ ਨਾਲ ਸਕ੍ਰੀਨ ਸਾਂਝੀ ਕਰੇਗੀ ਅਦਾਕਾਰਾ ਵਾਮਿਕਾ ਗੱਬੀ, ਇਸ ਫਿਲਮ 'ਚ ਆਵੇਗੀ ਨਜ਼ਰ

ਮਸ਼ਹੂਰ ਪੰਜਾਬੀ ਅਦਾਕਾਰਾ ਵਾਮਿਕਾ ਗੱਬੀ ਆਪਣੀ ਦਮਦਾਰ ਅਦਾਕਾਰੀ ਦੇ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਵਾਮਿਕਾ ਗੱਬੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਕਿ ਉਹ ਜਲਦ ਹੀ ਰਾਜਕੁਮਾਰ ਰਾਓ ਨਾਲ ਫਿਲਮ ਕਰਨ ਜਾ ਰਹੀ ਹੈ।

By  Pushp Raj June 7th 2024 07:08 PM

Wamiqa gabbi shares screen with RajKumar Rao : ਮਸ਼ਹੂਰ ਪੰਜਾਬੀ ਅਦਾਕਾਰਾ ਵਾਮਿਕਾ ਗੱਬੀ ਆਪਣੀ ਦਮਦਾਰ ਅਦਾਕਾਰੀ ਦੇ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਵਾਮਿਕਾ ਗੱਬੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਕਿ ਉਹ ਜਲਦ ਹੀ ਰਾਜਕੁਮਾਰ ਰਾਓ ਨਾਲ ਫਿਲਮ ਕਰਨ ਜਾ ਰਹੀ ਹੈ। 

ਦੱਸ ਦਈਏ ਕਿ ਅਦਾਕਾਰੀ ਦੇ ਨਾਲ-ਨਾਲ ਵਾਮਿਕਾ ਗੱਬੀ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਵਾਮਿਕਾ ਗੱਬੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਜਲਦ ਹੀ ਵਾਮਿਕਾ ਨਵੀਂ ਰਿਲੀਜ਼ ਹੋਣ ਵਾਲੀ ਬਾਲੀਵੁੱਡ ਫਿਲਮ ਵਿੱਚ ਨਜ਼ਰ ਆਵੇਗੀ। 

View this post on Instagram

A post shared by Wamiqa Gabbi (@wamiqagabbi)


ਹਾਲ ਹੀ ਵਿੱਚ ਜਾਣਕਾਰੀ ਦੇ ਮੁਤਾਬਕ, 'ਵਾਮਿਕਾ ਗੱਬੀ  ਨੂੰ ਮੈਡੌਕ ਫਿਲਮਜ਼ ਦੇ ਅਧੀਨ ਆਉਣ ਵਾਲੀ ਬਾਲੀਵੁੱਡ ਫ਼ਿਲਮ 'ਭੁਲ ਚੁਕ ਮਾਫ' ਲਈ ਸਾਈਨ ਕੀਤਾ ਗਿਆ ਹੈ। ਇਸ ਫਿਲਮ ਵਿੱਚ ਵਾਮਿਕਾ ਗੱਬੀ ਦੇ ਨਾਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜ ਕੁਮਾਰ ਰਾਓ ਵੀ ਨਜ਼ਰ ਆਉਣਗੇ। 

View this post on Instagram

A post shared by Rajkumar Rao (@rajkumarraofficial)



ਹੋਰ ਪੜ੍ਹੋ : ਡਰ ਨੂੰ ਪਿੱਛੇ ਛੱਡ ਜ਼ਿਪ ਲਾਇਨਿੰਗ ਰਾਈਡ ਦਾ ਆਨੰਦ ਮਾਣਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ

ਵਾਮਿਕਾ ਗੱਬੀ ਦੀ ਗੱਲ ਕਰੀਏ ਤਾਂ ਉਸ ਨੇ ਬਤੌਰ ਬਾਲ ਕਲਾਕਾਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਵਾਮਿਕਾ ਗੱਬੀ ਦੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਸ ਨੇ 'ਤੂੰ ਮੇਰਾ 22, ਮੈਂ ਤੇਰਾ 22', ਇਸ਼ਕ ਬ੍ਰਾਂਡੀ, ਬਿੱਟੂ ਬੌਸ ਦੇ ਲਈ ਜਾਣੀ ਜਾਂਦੀ ਹੈ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਵਾਮਿਕਾ ਗੱਬੀ ਨੇ ਕਈ ਪੰਜਾਬੀ ਫਿਲਮਾਂ ਦੇ ਨਾਲ-ਨਾਲ ਬਾਲੀਵੁੱਡ ਦੀ ਵੈੱਬ ਸੀਰੀਜ਼ ਵਿੱਚ ਨਜ਼ਰ ਆ ਚੁੱਕੀ ਹੈ। ਵਾਮਿਕਾ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ। 


Related Post