Gurnam Bhullar wife: ਕੌਣ ਹੈ ਗੁਰਨਾਮ ਭੁੱਲਰ ਦੀ ਪਤਨੀ, ਜਾਣੋ ਗਾਇਕ ਦੀ ਪਤਨੀ ਬਾਰੇ ਸਭ ਕੁਝ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ (Gurnam Bhullar) ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਬੀਤੇ ਦਿਨੀਂ ਗੁਰਨਾਮ ਭੁੱਲਰ ਦੇ ਵਿਆਹ ਤੇ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ, ਅਜਿਹੇ 'ਚ ਗੁਰਨਾਮ ਭੁੱਲਰ ਦੇ ਫੈਨਜ਼ ਉਨ੍ਹਾਂ ਦੀ ਜੀਵਨਸਾਥੀ ਬਾਰੇ ਸਭ ਕੁਝ ਜਾਨਣਾ ਚਾਹੁੰਦੇ ਹਨ ਕਿ ਗੁਰਨਾਮ ਨੇ ਜਿਸ ਨਾਲ ਵਿਆਹ ਕੀਤਾ ਹੈ ਉਹ ਕੌਣ ਹੈ।
Gurnam Bhullar's wife : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ (Gurnam Bhullar) ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਬੀਤੇ ਦਿਨੀਂ ਗੁਰਨਾਮ ਭੁੱਲਰ ਦੇ ਵਿਆਹ ਤੇ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ, ਅਜਿਹੇ 'ਚ ਗੁਰਨਾਮ ਭੁੱਲਰ ਦੇ ਫੈਨਜ਼ ਉਨ੍ਹਾਂ ਦੀ ਜੀਵਨਸਾਥੀ ਬਾਰੇ ਸਭ ਕੁਝ ਜਾਨਣਾ ਚਾਹੁੰਦੇ ਹਨ ਕਿ ਗੁਰਨਾਮ ਨੇ ਜਿਸ ਨਾਲ ਵਿਆਹ ਕੀਤਾ ਹੈ ਉਹ ਕੌਣ ਹੈ।
ਦੱਸ ਦਈਏ ਕਿ ਲਗਾਤਾਰ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋਣ ਮਗਰੋਂ ਵੀ ਗਾਇਕ ਨੇ ਆਪਣੇ ਵਿਆਹ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ ਇਸ ਵਿਆਹ 'ਚ ਪੰਜਾਬੀ ਗਾਇਕ ਹਰਭਜਨ ਮਾਨ ਵੀ ਸ਼ਿਰਕਤ ਕਰਨ ਪਹੁੰਚੇ ਤੇ ਉਨ੍ਹਾਂ ਨੇ ਵੀ ਆਪਣੇ ਗੀਤਾਂ ਨਾਲ ਖੂਬ ਰੌਣਕਾਂ ਲਗਾਈਆਂ।
ਕੌਣ ਹੈ ਗੁਰਨਾਮ ਭੁੱਲਰ ਦੀ ਪਤਨੀ?
ਗੁਰਨਾਮ ਭੁੱਲਰ ਦੀ ਪਤਨੀ ਦਾ ਨਾਮ ਡਾ.ਬਲਪ੍ਰੀਤ ਕੌਰ ਹੈ ਤੇ ਉਹ ਮੋਗਾ ਦੀ ਰਹਿਣ ਵਾਲੀ ਹੈ। ਦੱਸ ਦੇਈਏ ਕਿ ਗੁਰਨਾਮ ਭੁੱਲਰ ਦੀ ਹਮਸਫਰ 23 ਸਾਲ ਦੀ ਹੈ ਤੇ ਇਸ ਸਮੇਂ ਉਹ ਐਮਬੀਬੀਐਸ ਦੀ ਪੜ੍ਹਾਈ ਕਰ ਰਹੀ ਹੈ। ਗੁਰਨਾਮ ਭੁੱਲਰ ਦੀ ਪਤਨੀ ਵੀ ਉਨ੍ਹਾਂ ਵਾਂਗ ਲੰਮੀ ਤੇ ਸੋਹਣੀ ਸਨੁੱਖੀ ਹੈ।
ਜ਼ਿਕਰਯੋਗ ਹੈ ਕਿ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਜਲਦ ਹੀ ਉਹ ਆਪਣੀ ਆਉਣ ਵਾਲੀ ਫਿਲਮ 'ਪਰਿੰਦਾ ਪਾਰ ਗਿਆਂ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਹ ਫਿਲਮ 24 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।
ਹੋਰ ਪੜ੍ਹੋ: ETS ਦੇ ਰਿਹਾ ਹੈ ਪਹਿਲੀ ਵਾਰ TOEFL ਦਾ ਪੇਪਰ ਦੇ ਰਹੇ ਵਿਦਿਆਰਥੀਆਂ ਲਈ ਸਟੱਡੀ ਮਟੀਰੀਅਲ ਦੀ ਸੁਵਿਧਾ
ਦੱਸ ਦੇਈਏ ਕੁਝ ਸਮਾਂ ਪਹਿਲਾਂ ਹੀ ਗਾਇਕ ਦੀ ਮੰਗਣੀ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ, ਜਿਸ ਮਗਰੋਂ ਹੁਣ ਵਿਆਹ ਦੀਆਂ ਤਸਵੀਰਾਂ ਤੇ ਰਿਸੈਪਸ਼ਨ ਪਾਰਟੀ ਦੀ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਗਾਇਕ ਦੇ ਫੈਨਜ਼ ਇਨ੍ਹਾਂ ਵੀਡੀਓ ਤੇ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਇਸ ਨਵ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।