ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਪੋਸਤੀ’ ਫ਼ਿਲਮ ਦਾ ਟਾਈਟਲ ਟਰੈਕ, ਦੇਖੋ ਵੀਡੀਓ
ਪੰਜਾਬੀ ਸਿਨੇਮਾ ਨੂੰ ਹਰ ਵਾਰ ਕੁਝ ਨਾ ਕੁਝ ਵੱਖਰਾ ਦੇਣ ਵਾਲੇ ਰਾਣਾ ਰਣਬੀਰ ਜਿੰਨ੍ਹਾਂ ਦੇ ਨਿਰਦੇਸ਼ਨ ਅਤੇ ਕਹਾਣੀ ਵਾਲੀ ਫ਼ਿਲਮ 'ਪੋਸਤੀ' ਦਾ ਟਾਈਟਲ ਟਰੈਕ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ । ਜੀ ਹਾਂ ਟਾਈਟਲ ਟਰੈਕ ਨੂੰ ਗਿੱਪੀ ਗਰੇਵਾਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਜੇ ਗੱਲ ਕਰੀਏ ਪੋਸਤੀ ਗਾਣੇ ਦੇ ਬੋਲਾਂ ਦੀ ਤਾਂ ਉਹ ਰਿੱਕੀ ਖ਼ਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਜੈ ਕੇ (Jay K) ਨੇ ਦਿੱਤਾ ਹੈ । ਇਸ ਗੀਤ ਨੂੰ ਪ੍ਰਿੰਸ ਕੰਵਲਜੀਤ ਤੇ ਵੱਡਾ ਗਰੇਵਾਲ ਉੱਤੇ ਫਿਲਮਾਇਆ ਗਿਆ ਹੈ । ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
View this post on Instagram
ਜੇ ਗੱਲ ਕਰੀਏ ਪੋਸਤੀ ਫ਼ਿਲਮ ਦੀ ਤਾਂ ਇਸ ਫ਼ਿਲਮ ਦੇ ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸ਼ਾਨਦਾਰ ਢੰਗ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ‘ਚ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਗਿਆ ਹੈ । ਫ਼ਿਲਮ ‘ਚ ਨਜ਼ਰ ਆਉਣਗੇ ਬੱਬਲ ਰਾਏ, ਰਘਵੀਰ ਬੋਲੀ, ਜ਼ਰੀਨ ਖ਼ਾਨ, ਸੁਰੀਲੀ ਗੌਤਮ, ਜੱਸ ਢਿੱਲੋ, ਵੱਡਾ ਗਰੇਵਾਲ, ਮਲਕੀਤ ਰੌਣੀ, ਵਰਗੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।
ਨਿਰਦੇਸ਼ਕ ਦੇ ਤੌਰ 'ਤੇ ਰਾਣਾ ਰਣਬੀਰ ਦੀ ਇਹ ਦੂਜੀ ਫ਼ਿਲਮ ਹੈ । ਇਸ ਤੋਂ ਪਹਿਲਾਂ ਫ਼ਿਲਮ ‘ਅਸੀਸ’ ਵਰਗੀ ਸ਼ਾਨਦਾਰ ਫ਼ਿਲਮ ਪੰਜਾਬੀ ਸਿਨੇਮਾ ਜਗਤ ਨੂੰ ਦੇ ਚੁੱਕੇ ਨੇ । ਜਿਸ ਲਈ ਉਹਨਾਂ ਨੂੰ ਕਈ ਅਵਾਰਡ ਵੀ ਹਾਸਿਲ ਹੋ ਚੁੱਕੇ ਹਨ । ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ । ਇਹ ਫ਼ਿਲਮ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।