ਪ੍ਰੀਤ ਹਰਪਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਕੀਤੀ ਸੇਵਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਸੀ ਅਰਦਾਸ

By  Shaminder November 29th 2021 11:18 AM

ਪ੍ਰੀਤ ਹਰਪਾਲ (Preet Hrapal ) ਜੋ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ( Sachkhand Sri Harmandir Sahib ) ‘ਚ ਮੱਥਾ ਟੇਕਣ ਦੇ ਲਈ ਪਹੁੰਚੇ ਸਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੀਤ ਹਰਪਾਲ ਗੁਰੂ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਪ੍ਰੀਤ ਹਰਪਾਲ ਨੇ ਖੇਤੀ ਬਿੱਲਾਂ ਦੇ ਵਾਪਸ ਹੋਣ ਲਈ ਅਰਦਾਸ ਕੀਤੀ ਸੀ ਕਿ ਜੇ ਸੁੱਖੀ ਸਾਂਦੀ ਖੇਤੀ ਬਿੱਲ ਵਾਪਸ ਹੁੰਦੇ ਹਨ ਤਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪੈਦਲ ਜਾ ਕੇ ਆਪਣੇ ਪੁੱਤਰ ਦੇ ਨਾਲ ਮੱਥਾ ਟੇਕਣਗੇ ।

preet harpal image From instagram

ਹੋਰ ਪੜ੍ਹੋ : ਨਿਮਰਤ ਖਹਿਰਾ ਦੀ ਐਲਬਮ ‘ਨਿੰਮੋ’ ਜਲਦ ਹੀ ਹੋਵੇਗੀ ਰਿਲੀਜ਼, ਗਾਇਕਾ ਨੇ ਫ੍ਰਸਟ ਲੁੱਕ ਕੀਤੀ ਸਾਂਝੀ

ਇਹ ਅਰਦਾਸ ਗੁਰੂ ਸਾਹਿਬ ਦੀ ਹਜ਼ੂਰੀ ‘ਚ ਮਨਜ਼ੂਰ ਹੋਈ । ਜਿਸ ਤੋਂ ਬਾਅਦ ਗਾਇਕ ਆਪਣੇ ਬੇਟੇ ਅਤੇ ਕੁਝ ਸਾਥੀਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚਿਆ ਸੀ । ਜਿਸ ਤੋਂ ਬਾਅਦ ਗਾਇਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਖੇਤੀ ਕਾਨੂੰਨ ਵਾਪਸ ਲਏ ਜਾਣ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।

Preet Harpal image From instagram

ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Preet Harpal (@preet.harpal)

ਪ੍ਰੀਤ ਹਰਪਾਲ ਕਿਸਾਨਾਂ ਦੇ ਅੰਦੋਲਨ ਨਾਲ ਵੀ ਜੁੜੇ ਹੋਏ ਹਨ ਅਤੇ ਉਹ ਅਕਸਰ ਕਿਸਾਨਾਂ ਦੇ ਸਮਰਥਨ ‘ਚ ਪੋਸਟਾਂ ਅਤੇ ਗੀਤ ਸ਼ੇਅਰ ਕਰਦੇ ਰਹਿੰਦੇ ਹਨ । ਕਿਸਾਨਾਂ ਦੇ ਹੱਕ ‘ਚ ਉਹ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ । ਦੱਸ ਦਈਏ ਕਿ ਪੂਰੀ ਪੰਜਾਬੀ ਇੰਡਸਟਰੀ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਪਣੇ ਗੀਤਾਂ ਦੇ ਨਾਲ ਆਵਾਜ਼ ਬੁਲੰਦ ਕਰਦੀ ਰਹੀ ਹੈ । ਭਾਵੇਂ ਉਹ ਗਾਇਕ ਕੰਵਰ ਗਰੇਵਾਲ ਹੋਣ, ਹਰਫ ਚੀਮਾ, ਕਰਮਜੀਤ ਅਨਮੋਲ, ਰੇਸ਼ਮ ਸਿੰਘ ਅਨਮੋਲ ਹੋਣ ਜਾਂ ਫਿਰ ਕੋਈ ਹੋਰ ਗਾਇਕ । ਹਰ ਗਾਇਕ ਨੇ ਕਿਸਾਨ ਅੰਦੋਲਨ ‘ਚ ਆਪਣੀ ਹਾਜ਼ਰੀ ਲਵਾਈ ਸੀ । ਇਹੀ ਕਾਰਨ ਹੈ ਕਿ ਕਿਸਾਨਾਂ ਦੀ ਏਕਤਾ ਦੇ ਨਾਲ ਪੰਜਾਬੀ ਸੈਲੀਬ੍ਰੇਟੀਜ਼ ਦੀ ਇੱਕਜੁਟਤਾ ਕਾਰਨ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ ਹਨ ।

 

Related Post