ਗਾਇਕ ਪ੍ਰੇਮ ਢਿੱਲੋਂ ਦੇ ਭਰਾ ਪਰਮ ਨੇ ਆਪਣੀ ਮੰਗੇਤਰ ਦੇ ਨਾਲ ਗੁਰੂ ਘਰ ‘ਚ ਲਈਆਂ ਲਾਵਾਂ, ਸਤਿੰਦਰ ਸਰਤਾਜ ਤੋਂ ਲੈ ਕੇ ਕਈ ਨਾਮੀ ਗਾਇਕ ਪਹੁੰਚੇ ਵਿਆਹ ‘ਚ

By  Lajwinder kaur February 2nd 2022 10:10 AM -- Updated: February 2nd 2022 10:24 AM

ਵੈਡਿੰਗ ਸੀਜ਼ਨ ਦੇ ਚੱਲਦੇ ਚਾਰੇ ਪਾਸੇ ਵਿਆਹ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਪੰਜਾਬੀ ਮਿਊਜ਼ਿਕ ਜਗਤ ‘ਚ ਕਈ ਕਲਾਕਾਰਾਂ ਦੇ ਘਰ ਚ ਵਿਆਹ ਦੀਆਂ ਸ਼ਹਿਨਾਈਆਂ ਵੱਜ ਰਹੀਆਂ ਹਨ। ਇਸ ਦੌਰਾਨ ਮਾਝਾ ਬਲੌਕ, ਓਲਡ ਸਕੂਲ ਫੇਮ ਗਾਇਕ ਪ੍ਰੇਮ ਢਿੱਲੋਂ  Prem Dhillon ਦੇ ਜੁੜਵਾ ਭਰਾ ਪਰਮ ਢਿੱਲੋਂ ਦਾ ਵਿਆਹ ਹੋ ਗਿਆ ਹੈ। ਪਰਮ ਢਿੱਲੋਂ ਨੇ ਬੀਤੇ ਦਿਨੀਂ ਆਪਣੀ ਮੰਗੇਤਰ ਅਨਮੋਲਦੀਪ ਕੌਰ ਸਿੱਧੂ ਨਾਲ ਗੁਰੂ ਘਰ ‘ਚ ਲਾਵਾਂ ਲਈਆਂ ਹਨ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ (Prem dhillon brother Parm Dhillon's marrige video )।

ਹੋਰ ਪੜ੍ਹੋ : ਐਮੀ ਵਿਰਕ ਦੀ ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ ਦਾ ਨਵਾਂ ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

 

pram dhillon wedding pic

ਪਰਮ ਢਿੱਲੋਂ ਦੇ ਮੰਗਣੇ ਤੋਂ ਲੈ ਕੇ ਵਿਆਹ ਦੇ ਕਈ ਪ੍ਰੋਗਰਾਮਾਂ ਦੇ ਵੀਡੀਓਜ਼ ਪਹਿਲਾਂ ਹੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਸਨ।  ਹੁਣ ਉਨ੍ਹਾਂ ਦੇ ਵਿਆਹ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਵਿਆਹ ਦੇ ਪ੍ਰੋਗਰਾਮ ‘ਚ ਪੰਜਾਬੀ ਮਿਊਜ਼ਿਕ ਜਗਤ ਦੇ ਕਈ ਨਾਮੀ ਗਾਇਕ ਪਹੁੰਚੇ । ਜਿਨ੍ਹਾਂ ‘ਚ ਸਤਿੰਦਰ ਸਰਤਾਜ, ਪਰਮੀਸ਼ ਵਰਮਾ, ਮਨਕਿਰਤ ਔਲਖ, ਅੰਮ੍ਰਿਤ ਮਾਨ ਤੋਂ ਇਲਾਵਾ ਕਈ ਹੋਰ ਕਲਾਕਾਰ ਪਹੁੰਚੇ ਸਨ। ਸੂਫੀ ਗਾਇਕ ਸਤਿੰਦਰ ਸਰਤਾਜ ਨੇ ਤਾਂ ਆਪਣੇ ਗੀਤਾਂ ਦੇ ਨਾਲ ਵਿਆਹ ‘ਚ ਸਮਾਂ ਹੀ ਬੰਨ ਕੇ ਰੱਖ ਦਿੱਤਾ।

pram dhillon wedding pics

ਹੋਰ ਪੜ੍ਹੋ : ਲਓ ਜੀ ਹੋ ਜਾਓ ਤਿਆਰ ਆ ਰਹੀ ਹੈ ਰਾਜਨੀਤੀ ਦੇ ਦਾਅ-ਪੇਚ ਨੂੰ ਬਿਆਨ ਕਰਦੀ ਨਵੀਂ ਵੈੱਬ ਸੀਰੀਜ਼ “ਚੌਸਰ” ਸਿਰਫ਼ ਪੀਟੀਸੀ ਪਲੇਅ ਐਪ ‘ਤੇ

ਜੇ ਗੱਲ ਕਰੀਏ ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕੁਝ ਹੀ ਸਮੇਂ ‘ਚ ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਣਾ ਲਈ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਸਿੰਗਲ “ਚੰਨ ਮਿਲਾਉਂਦੀ” ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਜੱਟ ਹੁੰਦੇ ਆ, ਜਸਟ ਏ ਡਰੀਮ, ਮਾਝਾ ਬਲੌਕ ਤੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 

View this post on Instagram

 

A post shared by Deepak Chopra (@deepakchopra45)

 

 

View this post on Instagram

 

A post shared by Deepak Chopra (@deepakchopra45)

 

 

View this post on Instagram

 

A post shared by Prem Dhillon (@prem.dhillon.fanpage)

Related Post