ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਇੱਕ ਦੂਜੇ ਤੋਂ ਲੈ ਰਹੇ ਹਨ ਤਲਾਕ …!

ਪ੍ਰਿਯੰਕਾ ਚੋਪੜਾ (Priyanka Chopra) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਆਪਣੇ ਪਤੀ ਦਾ ਸਰਨੇਮ ਹਟਾ ਦਿੱਤਾ ਹੈ। ਪਿਯੰਕਾ ਦੀ ਇਸ ਹਰਕਤ ਤੋਂ ਬਾਅਦ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ । ਕੁਝ ਲੋਕਾਂ ਦਾ ਕਹਿਣਾ ਹੈ ਕਿ ਪ੍ਰਿਯੰਕਾ ਆਪਣੇ ਪਤੀ ਨਿਕ ਜੋਨਸ ਤੋਂ ਤਲਾਕ ਲੈ ਰਹੀ ਹੈ। ਲੋਕ ਇਸ ਸਭ ਨੂੰ ਦੇਖਦੇ ਹੋਏ ਅੰਦਾਜ਼ਾ ਲਗਾ ਰਹੇ ਹਨ ਕਿ ਪ੍ਰਿਯੰਕਾ ਅਤੇ ਨਿਕ ਵਿਚਾਲੇ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ, ਜਿਸ ਕਰਕੇ ਦੋਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਹੈ । ਇਹਨਾਂ ਖ਼ਬਰਾਂ ਤੋਂ ਬਾਅਦ ਨਿਕ ਜੋਨਸ ਨੇ ਇੰਸਟਾਗ੍ਰਾਮ 'ਤੇ ਆਪਣੀ ਵੀਡੀਓ ਸ਼ੇਅਰ ਕੀਤੀ ਹੈ।
Pic Courtesy: Instagram
ਹੋਰ ਪੜ੍ਹੋ :
ਪੰਜਾਬੀ ਐਂਟਰਟਨਮੈਂਟ ਇੰਡਸਟਰੀ ਦਾ ਸਭ ਤੋਂ ਵੱਡਾ ਰਿਆਲਟੀ ਸ਼ੋਅ ‘ਵਾਇਸ ਆਫ਼ ਪੰਜਾਬ ਸੀਜ਼ਨ 12’ ਪੀਟੀਸੀ ਪੰਜਾਬੀ ’ਤੇ ਸ਼ੁਰੂ
Pic Courtesy: Instagram
ਇਸ ਵੀਡੀਓ ਵਿੱਚ 'ਚ ਨਿਕ ਨੂੰ ਸਖਤ ਵਰਕਆਊਟ ਕਰਦੇ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਤੇ ਪ੍ਰਿਯੰਕਾ ਚੋਪੜਾ ਨੇ ਜੋ ਕਮੈਂਟ ਕੀਤਾ ਹੈ, ਉਸ ਨੇ ਤਲਾਕ ਦੀਆਂ ਖ਼ਬਰਾਂ ਨੂੰ ਠੱਲ ਪਾ ਦਿੱਤੀ ਹੈ । ਪ੍ਰਿਯੰਕਾ ਦੇ ਕਮੈਂਟ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਲਿਖਿਆ ਹੈ ‘ ਉਹ (Priyanka Chopra) ਆਪਣੀ ਬਾਕੀ ਦੀ ਜ਼ਿੰਦਗੀ ਆਪਣੇ ਪਤੀ ਨਾਲ ਰਹਿਣਾ ਚਾਹੁੰਦੀ ਹੈ ਅਤੇ ਉਸਦੀ ਬਾਹਾਂ ਵਿੱਚ ਮਰਨਾ ਚਾਹੁੰਦੀ ਹੈ । ਅਦਭੁਤ! ਮੈਂ ਤੁਹਾਡੀਆਂ ਬਾਹਾਂ ਵਿੱਚ ਮਰਨਾ ਚਾਹੁੰਦੀ ਹਾਂ’। ਇਸ ਦੇ ਨਾਲ ਹੀ ਉਸਨੇ ਅੱਖਾਂ ਵਿੱਚ ਪਿਆਰ ਅਤੇ ਦਿਲਾਂ ਵਿੱਚ ਇਮੋਜੀ ਵੀ ਬਣਾਏ।
Pic Courtesy: Instagram
ਪ੍ਰਿਯੰਕਾ ਚੋਪੜਾ (Priyanka Chopra) ਦੀ ਇਸ ਟਿੱਪਣੀ ਤੋਂ ਸਾਫ਼ ਹੈ ਕਿ ਉਹ ਨਿਕ ਤੋਂ ਵੱਖ ਨਹੀਂ ਹੋਣਾ ਚਾਹੁੰਦੀ। ਇਸ ਤੋਂ ਪਹਿਲਾਂ ਮਾਂ ਮਧੂ ਚੋਪੜਾ ਨੇ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੇ ਤਲਾਕ 'ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪ੍ਰਿਯੰਕਾ ਚੋਪੜਾ ਅਤੇ ਨਿਕ ਦੇ ਵਿਆਹ 'ਚ ਚੱਲ ਰਹੀਆਂ ਪਰੇਸ਼ਾਨੀਆਂ ਦੀਆਂ ਅਫਵਾਹਾਂ ਬਾਰੇ ਗੱਲ ਕੀਤੀ ਅਤੇ ਕਿਹਾ, "ਇਹ ਸਭ ਬਕਵਾਸ ਹੈ, ਅਫਵਾਹਾਂ ਨਾ ਫੈਲਾਓ।"