ਪ੍ਰਿਯੰਕਾ ਚੋਪੜਾ ਨੇ ਆਪਣੀ ਧੀ ਦੇ ਨਾਲ ਕਿਊਟ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਪ੍ਰਿਯੰਕਾ ਚੋਪੜਾ (Priyanka Chopra) ਆਪਣੀ ਧੀ ਮਾਲਤੀ ਦੇ ਨਾਲ ਅਕਸਰ ਹੀ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹਾਲਾਂਕਿ ਇਨ੍ਹਾਂ ਸਾਰੀਆਂ ਤਸਵੀਰਾਂ ‘ਚ ਉਸ ਨੇ ਕਦੇ ਵੀ ਆਪਣੀ ਧੀ ਦਾ ਚਿਹਰਾ ਨਹੀਂ ਵਿਖਾਇਆ ਹੈ । ਪਰ ਹੁਣ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਹੋਮ’।
ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ । ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਭਾਰਤ ਆਈ ਹੋਈ ਹੈ ਅਤੇ ਆਪਣੇ ਹੋਮਟਾਊਨ ਆ ਕੇ ਉਹ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੀ ਹੈ । ਪ੍ਰਿਯੰਕਾ ਚੋਪੜਾ ਨੇ ਵਿਦੇਸ਼ੀ ਮੂਲ ਦੇ ਨਿੱਕ ਜੋਨਾਸ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ ।
ਹੋਰ ਪੜ੍ਹੋ : ਬਰਿੰਦਰ ਢਿੱਲੋਂ ਅਤੇ ਸ਼ਮਸ਼ੇਰ ਲਹਿਰੀ ਦੀ ਆਵਾਜ਼ ‘ਚ ਧਾਰਮਿਕ ਗੀਤ ਰਿਲੀਜ਼, ਵੇਖੋ ਵੀਡੀਓ
ਕੁਝ ਮਹੀਨੇ ਪਹਿਲਾਂ ਹੀ ਅਦਾਕਾਰਾ ਦੇ ਘਰ ਸੈਰੋਗੇਸੀ ਦੇ ਜ਼ਰੀਏ ਇੱਕ ਧੀ ਨੇ ਜਨਮ ਲਿਆ ਹੈ । ਜਿਸ ਦਾ ਨਾਮ ਉਸ ਨੇ ਮਾਲਤੀ ਰੱਖਿਆ ਹੈ । ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ ।
Image Source : Instagram
ਇਨ੍ਹਾਂ ਫ਼ਿਲਮਾਂ ਦੀ ਬਦੌਲਤ ਉਸ ਨੇ ਇੰਡਸਟਰੀ ‘ਚ ਵੱਡਾ ਨਾਮ ਬਣਾਇਆ ਹੈ । ਪ੍ਰਿਯੰਕਾ ਚੋਪੜਾ ਨੇ ਵਿਦੇਸ਼ ‘ਚ ਕਈ ਰੈਸਟੋਰੈਂਟ ਵੀ ਖੋਲ੍ਹੇ ਹਨ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।
View this post on Instagram