ਸੂਫੀ ਗਾਣਿਆਂ ਦਾ ਆਨੰਦ ਮਾਨਣ ਲਈ ਪੀਟੀਸੀ ਪੰਜਾਬੀ ’ਤੇ ਦੇਖੋ ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਪ੍ਰਫਾਰਮੈਂਸ
ਸੂਫੀ ਗਾਇਕ ਕੰਵਰ ਗਰੇਵਾਲ ਆਪਣੇ ਸੂਫ਼ੀ ਗਾਣਿਆਂ ਕਰਕੇ ਲੋਕਾਂ ਦੇ ਦਿਲਾਂ ’ਤੇ ਰਾਜ ਕਰਦੇ ਹਨ । ਸਟੇਜ ’ਤੇ ਉਨ੍ਹਾਂ ਦੀ ਪ੍ਰਫਾਰਮੈਂਸ ਦੇਖਦੇ ਹੀ ਬਣਦੀ ਹੈ । ਇਸੇ ਤਰ੍ਹਾਂ ਦੀ ਪ੍ਰਫਾਰਮੈਂਸ ਉਹਨਾਂ ਨੇ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਵੀ ਦਿੱਤੀ । ਉਹਨਾਂ ਨੇ ਆਪਣੇ ਗਾਣਿਆਂ ਨਾਲ ਫ਼ਿਲਮੀ ਸਿਤਾਰਿਆਂ ਨਾਲ ਸੱਜੀ ਇਸ ਸ਼ਾਮ ਨੂੰ ਹੋਰ ਵੀ ਚਾਰ ਚੰਨ ਲਗਾ ਦਿੱਤੇ । ਹਰ ਕੋਈ ਉਹਨਾਂ ਦੇ ਗਾਣਿਆਂ ਤੇ ਝੂਮਦਾ ਹੋਇਆ ਦਿਖਾਈ ਦੇ ਰਿਹਾ ਸੀ । ਕੰਵਰ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਗਾਇਕਾਂ ਨੇ ਆਪਣੀ ਪ੍ਰਫਾਰਮੈਂਸ ਦਿੱਤੀ ।
ਤੁਹਾਨੂੰ ਦਿੰਦੇ ਹਾਂ ਕਿ ਚੰਡੀਗੜ੍ਹ ਵਿੱਚ ਕਰਵਾਏ ਗਏ ਇਸ ਸਮਾਰੋਹ ਦੇ ਆਖਰੀ ਦਿਨ ਉਹਨਾਂ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਸਨਮਾਨਿਤ ਕੀਤਾ ਗਿਆ ਜਿਹੜੇ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ ਨੂੰ ਤੁਹਾਡੇ ਤੱਕ ਲਿਆਉਣ ਲਈ ਦਿਨ ਰਾਤ ਮਿਹਨਤ ਕਰਦੇ ਹਨ ।
https://www.instagram.com/p/B8whcA1hApO/
ਪੰਜਾਬੀ ਐਂਟਰਟੇਨਮੈਂਨ ਇੰਡਸਟਰੀ ਦੇ ਸਿਤਾਰਿਆਂ ਨਾਲ ਸੱਜੀ ਇਸ ਸ਼ਾਮ ਦਾ ਹਿੱਸਾ ਬਣਨ ਲਈ ਦੇਖੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ 22 ਫਰਵਰੀ ਨੂੰ ਸ਼ਾਮ 7.30 ਵਜੇ ਸਿਰਫ਼ ਪੀਟੀਸੀ ਪੰਜਾਬੀ ਤੇ ।