ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਅੰਸ਼ਦੀਪ ਦਾ ਨਵਾਂ ਗੀਤ ‘Admire’ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਅੰਸ਼ਦੀਪ (Anshdeep) ਆਪਣਾ ਨਵਾਂ ਗੀਤ ਐਡਮਾਇਰ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਪੰਜਾਬੀ ਇੰਡਸਟਰੀ ਦੇ ਉੱਭਰਦੇ ਹੋਏ ਗਾਇਕ ਅੰਸ਼ਦੀਪ ਇਸ ਤੋਂ ਪਹਿਲਾਂ ਦੋ ਗੱਲਾਂ ਵਰਗੇ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਗੱਲ ਕਰਦੇ ਹਾਂ ਉਨ੍ਹਾਂ ਦੇ ਨਵੇਂ ਗੀਤ ਦੀ ਜਿਸ ਨੂੰ ਉਨ੍ਹਾਂ ਨੇ ਬਹੁਤ ਹੀ ਖ਼ੂਬਸਰੂਤੀ ਦੇ ਨਾਲ ਗਾਇਆ ਹੈ।
ਹੋਰ ਵੇਖੋ:ਇਸ ਖ਼ਾਸ ਤਸਵੀਰ ‘ਚ ਉਹ ਤਿੰਨ ਪੰਜਾਬੀ ਜਿਨ੍ਹਾਂ ਨੇ ਪਹੁੰਚਾਇਆ ਬਾਲੀਵੁੱਡ ਨੂੰ ਵੱਖਰੇ ਹੀ ਮੁਕਾਮ ‘ਤੇ
ਇਸ ਗੀਤ ਦੇ ਬੋਲ ਮਨਿੰਦਰ ਕੈਲੇ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਰਣਜੀਤ ਨੇ ਦਿੱਤਾ ਹੈ। ਜੇ ਗੱਲ ਕੀਤੀ ਜਾਵੇ ਵੀਡੀਓ ਦੀ ਤਾਂ ਉਸ ‘ਚ ਅਦਾਕਾਰੀ ਵੀ ਖੁਦ ਅੰਸ਼ਦੀਪ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਬਹੁਤ ਹੀ ਸ਼ਾਨਦਾਰ ਬਣਾਈ ਗਈ ਹੈ। ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਇਹ ਗੀਤ ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।